ਪੜਚੋਲ ਕਰੋ

ਭਾਰਤ-ਪਾਕਿ ਸਰਹੱਦ 'ਤੇ ਮੁੜ ਖਤਰੇ ਦੀ ਘੰਟੀ, ਭਾਰਤੀ ਫ਼ੌਜ ਪੂਰੀ ਤਰ੍ਹਾਂ ਚੌਕਸ

ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਡੀਪੀ ਪਾਂਡੇ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ।

ਜੰਮੂ: ਪਹਾੜਾਂ 'ਤੇ ਬਰਫਬਾਰੀ ਤੋਂ ਪਹਿਲਾਂ, ਗੁਆਂਢੀ ਦੇਸ਼ ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਵਿੱਚ ਘੁਸਪੈਠ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਪਿਛਲੇ 24 ਘੰਟਿਆਂ ਤੋਂ ਅਜਿਹੀ ਇੱਕ ਕੋਸ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇੱਥੇ ‘ਸਰਚ ਆਪਰੇਸ਼ਨ’ (ਤਲਾਸ਼ੀ ਮੁਹਿੰਮ) ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 48 ਘੰਟਿਆਂ ਵਿੱਚ ਉੱਤਰੀ ਕਸ਼ਮੀਰ ਦੇ ਵੱਖ-ਵੱਖ ਸੈਕਟਰਾਂ ਵਿੱਚ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਹੋਈਆਂ ਹਨ।

ਪਿਛਲੇ 9 ਮਹੀਨਿਆਂ ਵਿੱਚ ਮਾਰੇ ਗਏ 110 ਤੋਂ ਵੱਧ ਅੱਤਵਾਦੀ

ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਡੀਪੀ ਪਾਂਡੇ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਉਹ ਸਿਰਫ ਦੋ ਵਿੱਚ ਹੀ ਸਫਲ ਹੋ ਸਕਿਆ। ਇਨ੍ਹਾਂ ਵਿੱਚੋਂ ਇੱਕ ਘੁਸਪੈਠ ਜੂਨ ਵਿੱਚ ਬਾਂਦੀਪੋਰਾ ਵਿੱਚ ਹੋਈ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ।

ਦੂਜੀ ਘੁਸਪੈਠ ਉੜੀ ਸੈਕਟਰ ਵਿੱਚ ਹੋਈ ਸੀ। ਕਸ਼ਮੀਰ ਵਾਦੀ ਵਿੱਚ ਸੁਰੱਖਿਆ ਬਲਾਂ ਦੀ ਸਫਲ ਮੁਹਿੰਮ ਤੋਂ ਬਾਅਦ, ਪਿਛਲੇ 9 ਮਹੀਨਿਆਂ ਵਿੱਚ 110 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ ਤੇ ਖ਼ਾਸ ਕਰਕੇ ਉੱਤਰੀ ਕਸ਼ਮੀਰ ਵਿੱਚ ਅੱਤਵਾਦ ਨੂੰ ਲਗਭਗ ਖ਼ਤਮ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ 18 ਸਤੰਬਰ ਨੂੰ ਹੰਦਵਾੜਾ ਵਿੱਚ ਸੁਰੱਖਿਆ ਮੀਟਿੰਗ ਤੋਂ ਬਾਅਦ ਕੀਤਾ।

ਦਿਲਬਾਗ ਸਿੰਘ ਨੇ ਕਿਹਾ,"ਇਸ ਸਮੇਂ ਉੱਤਰੀ ਕਸ਼ਮੀਰ ਵਿੱਚ ਇੱਕ ਵੀ ਸਥਾਨਕ ਅੱਤਵਾਦੀ ਨਹੀਂ ਹੈ ਤੇ ਬਾਂਦੀਪੁਰ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸਾਰੀਆਂ ਥਾਵਾਂ ਤੋਂ ਅੱਤਵਾਦ ਨੂੰ ਖਤਮ ਕਰ ਦਿੱਤਾ ਗਿਆ ਹੈ। ਬਾਰਾਮੂਲਾ, ਸੋਪੋਰ, ਕੁਪਵਾੜਾ ਤੇ ਗੰਦਰਬਲ ਵਿੱਚ ਕੋਈ ਅੱਤਵਾਦੀ ਨਹੀਂ ਹੈ।"

ਕਸ਼ਮੀਰ ਵਾਦੀ ਵਿੱਚ 60-70 ਵਿਦੇਸ਼ੀ ਅੱਤਵਾਦੀ ਸਰਗਰਮ

ਸੁਰੱਖਿਆ ਬਲਾਂ ਅਨੁਸਾਰ 60-70 ਵਿਦੇਸ਼ੀ ਅੱਤਵਾਦੀ ਹਾਲੇ ਵੀ ਕਸ਼ਮੀਰ ਘਾਟੀ ਵਿੱਚ ਸਰਗਰਮ ਹਨ। ਉਨ੍ਹਾਂ ਦੇ ਅੰਕੜਿਆਂ ਨੂੰ ਵਧਾਉਣ ਲਈ, ਪਾਕਿਸਤਾਨ ਤੋਂ ਸਰਹੱਦ ਪਾਰੋਂ ਬਰਫਬਾਰੀ ਹੋਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਵਿਦੇਸ਼ੀ ਅੱਤਵਾਦੀਆਂ ਨੂੰ ਕਸ਼ਮੀਰ ਵਾਦੀ ਵਿੱਚ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੈਫਟੀਨੈਂਟ ਜਨਰਲ ਡੀਪੀ ਪਾਂਡੇ ਅਨੁਸਾਰ, ਵਾਦੀ ਵਿੱਚ 60-70 ਵਿਦੇਸ਼ੀ ਅੱਤਵਾਦੀ ਮੌਜੂਦ ਹਨ ਤੇ ਸਾਰੇ ਪਾਕਿਸਤਾਨੀ ਹਨ, ਪਰ ਸੁਰੱਖਿਆ ਬਲਾਂ ਦੇ ਦਬਾਅ ਕਾਰਨ ਉਹ ਚੁੱਪ ਬੈਠੇ ਹਨ।

ਲੈਫਟੀਨੈਂਟ ਜਨਰਲ ਡੀਪੀ ਪਾਂਡੇ ਨੇ ਕਿਹਾ,“ਵਿਦੇਸ਼ੀ ਅੱਤਵਾਦੀ ਸਥਾਨਕ ਨੌਜਵਾਨਾਂ ਨੂੰ ਲਾਲਚ ਦੇ ਰਹੇ ਹਨ ਤੇ ਉਨ੍ਹਾਂ ਨੂੰ ਹਥਿਆਰ ਚੁੱਕਣ ਤੇ ਹਮਲੇ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੌਰਾਨ ਨੌਜਵਾਨ ਮਾਰੇ ਜਾਂਦੇ ਹਨ ਤੇ ਉਨ੍ਹਾਂ ਦੇ ਪਰਿਵਾਰ ਫੌਜ ਨੂੰ ਦੁਸ਼ਮਣ ਸਮਝਦੇ ਹਨ। ਇਨ੍ਹਾਂ ਭਾਵਨਾਵਾਂ ਦਾ ਫ਼ਾਇਦਾ ਉਠਾਉਂਦੇ ਹੋਏ ਪਾਕਿਸਤਾਨ ਨਵੇਂ ਮੁੰਡਿਆਂ ਨੂੰ ਭਰਮਾ ਕੇ ਉਨ੍ਹਾਂ ਨੂੰ ਅੱਤਵਾਦੀਆਂ ਵਿੱਚ ਬਦਲ ਦਿੰਦਾ ਹੈ ਪਰ ਫ਼ੌਜ ਇਸ ਨੂੰ ਰੋਕਣ ਵਿੱਚ ਸਫ਼ਲ ਹੈ ਤੇ ਵੱਡੀ ਗਿਣਤੀ ਵਿੱਚ ਸਥਾਨਕ ਮੁੰਡਿਆਂ ਨੂੰ ਮੁੱਖਧਾਰਾ ਵਿੱਚ ਵਾਪਸ ਲਿਆਂਦਾ ਗਿਆ ਹੈ।”

ਐਲਓਸੀ 'ਤੇ ਵਧਾਈ ਚੌਕਸੀ

ਤੁਹਾਨੂੰ ਦੱਸ ਦੇਈਏ ਕਿ ਸਾਲ 2021 ਵਿੱਚ ਹੁਣ ਤੱਕ ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਇੱਕ ਵੀ ਘਟਨਾ ਨਹੀਂ ਵਾਪਰੀ ਹੈ। ਡੀਪੀ ਪਾਂਡੇ ਨੇ ਕਿਹਾ ਕਿ ਅਸੀਂ ਪਾਕਿਸਤਾਨੀ ਫੌਜ ਦੀ ਚਾਲ ਨੂੰ ਸਮਝ ਰਹੇ ਹਾਂ। ਇਸ ਲਈ ਐਲਓਸੀ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਫੌਜ ਨੇ ਬਰਫਬਾਰੀ ਤੋਂ ਪਹਿਲਾਂ ਅੱਤਵਾਦੀਆਂ ਵੱਲੋਂ ਕਸ਼ਮੀਰ ਘਾਟੀ ਵਿੱਚ ਦਾਖਲ ਹੋਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget