ਚੰਬਾ: ਹਿਮਾਚਲ ਦੇ ਚੰਬਾ ਜ਼ਿਲ੍ਹਾ 'ਚ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ ਹੈ।ਇੱਥੇ ਇੱਕ ਘਰ 'ਚ ਲੱਗੀ ਅੱਗ ਨੇ ਪੂਰਾ ਪਰਿਵਾਰ ਖ਼ਤਮ ਕਰ ਦਿੱਤਾ। ਇਸ ਦੁਰਘਟਨਾ ਵਿੱਚ ਪਰਿਵਾਰ 'ਚ ਦੋ ਬੱਚਿਆਂ ਸਮੇਤ 4 ਲੋਕਾਂ ਦੀ ਸਾਹ ਘੁਟਣ ਨਾਲ ਮੌਤ ਹੋ ਗਈ।

ਇਸ ਦੇ ਨਾਲ ਹੀ ਘਰ 'ਚ 9 ਪਸ਼ੂ ਵੀ ਅੱਗ ਦੀ ਲਪੇਟ 'ਚ ਆ ਗਏ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਹਾਦਸੇ ਮਗਰੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮ੍ਰਿਤਕਾਂ ਵਿਚੋਂ ਦੋ ਦੀ ਪਛਾਣ 30 ਸਾਲਾ ਦੇਸਰਾਜ (ਪਤੀ) ਅਤੇ 25 ਸਾਲਾ ਢੋਲਮਾ (ਪਤਨੀ) ਵਜੋਂ ਹੋਈ ਹੈ। ਇਨ੍ਹਾਂ ਦੇ ਦੋ ਛੋਟੇ ਬੱਚਿਆਂ ਦੀ ਵੀ ਇਸ ਦੌਰਾਨ ਮੌਤ ਹੋ ਗਈ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਟਵੀਟ ਕਰ ਲਿਖਿਆ," ਤੀਸਾ ਦੇ ਸੁਇਲਾ ਪਿੰਡ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਮੈਂਬਰਾਂ ਅਤੇ ਕੁਝ ਜਾਨਵਰਾਂ ਦੀ ਅਚਾਨਕ ਹੋਈ ਮੌਤ ਦੀ ਦਰਦਨਾਕ ਖ਼ਬਰ ਸੁਣਦਿਆਂ ਮੈਨੂੰ ਬਹੁਤ ਦੁੱਖ ਹੋਇਆ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਅਸਥਾਨ ਦੇਵੇ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਹੌਸਲਾ ਦੇਵੇ।









ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ