Kulgam Terror Attack : ਜੰਮੂ-ਕਸ਼ਮੀਰ 'ਚ CRPF ਦੀ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀ ਹਮਲਾ, 3 ਜਵਾਨ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ
Kulgam Terror Attack : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਅੱਤਵਾਦੀਆਂ ਵੱਲੋਂ CRPF ਦੀ ਪੈਟਰੋਲਿੰਗ ਪਾਰਟੀ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ
Kulgam Terror Attack : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਅੱਤਵਾਦੀਆਂ ਵੱਲੋਂ CRPF ਦੀ ਪੈਟਰੋਲਿੰਗ ਪਾਰਟੀ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਉੱਥੇ ਤਾਇਨਾਤ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਗੋਲੀਬਾਰੀ ਵਿੱਚ CRPF ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਇਲਾਜ ਲਈ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ (GMC) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। CRPF ਮੁਤਾਬਕ ਇਹ ਘਟਨਾ ਦੁਪਹਿਰ ਕਰੀਬ 2:15 ਵਜੇ ਵਾਪਰੀ। ਹਮਲਾਵਰਾਂ ਨੇ ਨਾਕੇ 'ਤੇ ਤਾਇਨਾਤ ਜਵਾਨਾਂ ਨੂੰ ਨਿਸ਼ਾਨਾ ਬਣਾਇਆ। ਫਾਇਰਿੰਗ ਤੋਂ ਬਾਅਦ ਜਵਾਨਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।
ਜ਼ਖ਼ਮੀ ਜਵਾਨਾਂ ਦੀ ਪਛਾਣ ਰਾਕੇਸ਼ ਦਾਸ, ਸੰਤੋਸ਼ ਚੰਦਰੂ ਅਤੇ ਸੋਮਵੀਰ ਸਿੰਘ ਵਜੋਂ ਹੋਈ ਹੈ। ਰਾਕੇਸ਼ ਦਾਸ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਦਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਸੋਮਵੀਰ ਸਿੰਘ ਦੇ ਖੱਬੇ ਹੱਥ ਵਿੱਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਸਥਿਰ ਦੱਸੀ ਜਾ ਰਹੀ ਹੈ। ਉੱਥੇ ਹੀ ਸੰਤੋਸ਼ ਚੰਦਰੂ ਦੇ ਪੇਟ ਅਤੇ ਰੀੜ੍ਹ ਦੀ ਹੱਡੀ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ।
ਹਮਲੇ ਦੀ ਸੂਚਨਾ ਮਿਲਦੇ ਹੀ ਕੁਇੱਕ ਰਿਐਕਸ਼ਨ ਟੀਮਾਂ (QRT) ਮੌਕੇ 'ਤੇ ਪਹੁੰਚ ਗਈਆਂ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਮਲੇ ਵਾਲੀ ਥਾਂ ਨੈਸ਼ਨਲ ਹਾਈਵੇਅ ਤੋਂ ਕਰੀਬ 4 ਕਿਲੋਮੀਟਰ ਦੂਰ ਦੱਸੀ ਜਾ ਰਹੀ ਹੈ। ਫਿਲਹਾਲ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸਰਚ ਆਪ੍ਰੇਸ਼ਨ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















