15 ਅਗਸਤ ਨੂੰ ਜੰਮੂ-ਕਸ਼ਮੀਰ 'ਚ ਹੋ ਸਕਦਾ ਵੱਡਾ ਅੱਤਵਾਦੀ ਹਮਲਾ, ਖੁਫੀਆ ਏਜੰਸੀਆ ਨੇ ਜਾਰੀ ਕੀਤਾ ਅਲਰਟ
Alert for Jammu and Kashmir: ਖੁਫੀਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਵੱਖ-ਵੱਖ ਥਾਵਾਂ 'ਤੇ ਜ਼ਬਰਦਸਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।
Terrorist Attack Alert for Jammu and Kashmir: ਦੇਸ਼ ਦੀ ਸੁਰੱਖਿਆ ਅਤੇ ਖੁਫੀਆ ਏਜੰਸੀ ਨੇ 15 ਅਗਸਤ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਇਸ ਅਲਰਟ 'ਚ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ 15 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ ਹੋ ਸਕਦਾ ਹੈ।
ਖੁਫੀਆ ਇਨਪੁੱਟ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ, ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਬਹੁਤ ਚੌਕਸ ਰਹਿਣ ਦੀ ਲੋੜ ਹੈ। ਇਸ ਅਲਰਟ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਨੇ ਵੀ ਚੌਕਸੀ ਵਧਾ ਦਿੱਤੀ ਹੈ। ਵੱਖ-ਵੱਖ ਥਾਵਾਂ 'ਤੇ ਜ਼ਬਰਦਸਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।
ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਵਧੇ ਹਨ। ਇੱਥੇ 78 ਦਿਨਾਂ ਵਿੱਚ 11 ਅੱਤਵਾਦੀ ਹਮਲੇ ਹੋਏ ਹਨ। ਇਸ ਸੂਬੇ 'ਚ ਕਈ ਅੱਤਵਾਦੀਆਂ ਦੇ ਲੁਕੇ ਹੋਣ ਦੀ ਵੀ ਸੂਚਨਾ ਹੈ। ਇਸ ਸਭ ਦੇ ਵਿਚਕਾਰ, ਬੰਗਲਾਦੇਸ਼ ਵਿੱਚ ਹਿੰਸਾ ਅਤੇ ਤਖਤਾਪਲਟ ਤੋਂ ਬਾਅਦ, ਉਥੋਂ ਦੇ ਵੱਡੀ ਗਿਣਤੀ ਵਿੱਚ ਲੋਕ ਭਾਰਤ ਆਉਣ ਲਈ ਸਰਹੱਦ 'ਤੇ ਪਹੁੰਚ ਗਏ ਹਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਦੇਸ਼ 'ਚ ਅੱਤਵਾਦੀਆਂ ਦੀ ਘੁਸਪੈਠ ਦਾ ਖਤਰਾ ਹੈ।
ਅੱਤਵਾਦੀ ਹਮਲਿਆਂ ਬਾਰੇ ਜਾਣਕਾਰੀ ਦੇਣ ਵਾਲੀਆਂ ਏਜੰਸੀਆਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਹੀ ਪਾਕਿਸਤਾਨ ਚਿੰਤਤ ਹੈ। ਹੁਣ ਇੱਥੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਹਨ। ਅਜਿਹੇ 'ਚ ਪਾਕਿਸਤਾਨ ਦੀ ਏਜੰਸੀ ਆਈਐੱਸਆਈ ਵੀ ਇੱਥੇ ਅੱਤਵਾਦੀ ਹਮਲਾ ਕਰਨ ਲਈ ਬੇਤਾਬ ਹੈ। ਆਈਐਸਆਈ ਹੁਣ ਅੱਤਵਾਦੀ ਹਮਲਿਆਂ ਲਈ ਸਥਾਨਕ ਲੋਕਾਂ ਦੀ ਮਦਦ ਵੀ ਲੈ ਰਹੀ ਹੈ। ਅਜਿਹਾ ਪਿਛਲੇ ਕੁਝ ਅੱਤਵਾਦੀ ਹਮਲਿਆਂ ਵਿੱਚ ਦੇਖਿਆ ਗਿਆ ਹੈ।
ਪਿਛਲੇ 1-2 ਸਾਲਾਂ ਵਿੱਚ ਇੱਥੇ ਇੱਕ ਨਵਾਂ ਬਦਲਾਅ ਦੇਖਣ ਨੂੰ ਮਿਲਿਆ ਹੈ ਕਿ ਅੱਤਵਾਦੀ ਹੁਣ ਹਮਲਿਆਂ ਲਈ ਕਸ਼ਮੀਰ ਦੀ ਬਜਾਏ ਜੰਮੂ ਨੂੰ ਚੁਣ ਰਹੇ ਹਨ। ਪਿਛਲੇ ਤਿੰਨ ਮਹੀਨਿਆਂ 'ਚ ਜੰਮੂ ਦੇ ਵੱਖ-ਵੱਖ ਇਲਾਕਿਆਂ 'ਚ ਲਗਭਗ ਸਾਰੇ ਵੱਡੇ ਹਮਲੇ ਹੋਏ ਹਨ। ਇਸ ਲਈ ਪੁਲਿਸ ਇੱਥੇ ਵੀ ਪੂਰੀ ਤਰ੍ਹਾਂ ਤਿਆਰ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।