Sunjwan Military Station Attack: ਅੱਤਵਾਦੀਆਂ ਨੇ ਸੰਜੁਵਾਨ ਆਰਮੀ ਕੈਂਪ 'ਤੇ ਕੀਤੀ ਗੋਲੀਬਾਰੀ, ਇੱਕ ਜਵਾਨ ਹੋਇਆ ਜ਼ਖ਼ਮੀ
Terrorist Attack on Sunjwan Military Station: ਫੌਜ ਦੇ ਕੈਂਪ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।
Terrorist Attack in Jammu: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਕਾਇਰਾਨਾ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸੋਮਵਾਰ (2 ਸਤੰਬਰ) ਨੂੰ ਜੰਮੂ ਦੇ ਸੁੰਜਵਾਨ ਮਿਲਟਰੀ ਸਟੇਸ਼ਨ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਹਮਲੇ 'ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ ਹੈ। ਇਹ ਜਾਣਕਾਰੀ ਰੱਖਿਆ ਅਧਿਕਾਰੀਆਂ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਜੰਮੂ ਦੇ ਸੁੰਜਵਾਨ ਮਿਲਟਰੀ ਸਟੇਸ਼ਨ 'ਤੇ ਬੇਸ ਦੇ ਬਾਹਰੋਂ ਗੋਲੀਬਾਰੀ ਕੀਤੀ, ਜਿਸ 'ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਹਮਲਾਵਰਾਂ ਦਾ ਪਤਾ ਲਗਾਉਣ ਲਈ ਸਰਚ ਆਪਰੇਸ਼ਨ ਜਾਰੀ ਹੈ।
ਇਹ ਅੱਤਵਾਦੀ ਹਮਲਾ ਸੁੰਜਵਾਨ ਮਿਲਟਰੀ ਸਟੇਸ਼ਨ ਦੇ ਸੈਂਟਰੀ ਪੋਸਟ ਇਲਾਕੇ ਦੇ ਕੋਲ ਹੋਇਆ। ਇੱਥੇ 36 ਇਨਫੈਂਟਰੀ ਬ੍ਰਿਗੇਡ ਤਾਇਨਾਤ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਦੱਸਿਆ ਹੈ ਕਿ ਮਿਲਟਰੀ ਸਟੇਸ਼ਨ ਦੇ ਬਾਹਰ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕੀਤੀ। ਇਸ ਕਾਰਨ ਹੰਗਾਮਾ ਵੱਧ ਗਿਆ ਅਤੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਵਾਨ ਨੇ ਸ਼ਹਿਰ ਦੇ ਬਾਹਰਵਾਰ ਸੁੰਜਵਾਨ ਸਟੇਸ਼ਨ ਨੇੜੇ ਕੁਝ ਸ਼ੱਕੀ ਵਿਅਕਤੀਆਂ ਦੀ ਹਰਕਤ ਵੇਖੀ ਅਤੇ ਗੋਲੀ ਚਲਾ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।