Badgam Terrorist Attack: ਜੰਮੂ-ਕਸ਼ਮੀਰ ਦੇ ਬਡਗਾਮ 'ਚ ਅੱਤਵਾਦੀਆਂ ਨੇ ਦੋ ਗੈਰ-ਸਥਾਨਕ ਮਜ਼ਦੂਰਾਂ 'ਤੇ ਕੀਤੀ ਫਾਇਰਿੰਗ- 1 ਦੀ ਮੌਤ, ਗੁਰਦਾਸਪੁਰ ਨਾਲ ਸੰਬੰਧਤ ਦੂਜਾ ਮਜ਼ਦੂਰ
Terrorist attack in Badgam: ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮਗਰੇਪੋਰਾ 'ਚ ਅੱਤਵਾਦੀਆਂ ਨੇ ਦੋ ਗੈਰ-ਸਥਾਨਕ ਮਜ਼ਦੂਰਾਂ 'ਤੇ ਗੋਲੀਬਾਰੀ ਕੀਤੀ ਹੈ।
Terrorist attack in Badgam: ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮਗਰੇਪੋਰਾ 'ਚ ਅੱਤਵਾਦੀਆਂ ਨੇ ਦੋ ਗੈਰ-ਸਥਾਨਕ ਮਜ਼ਦੂਰਾਂ 'ਤੇ ਗੋਲੀਬਾਰੀ ਕੀਤੀ ਹੈ। ਅਧਿਕਾਰੀ ਮੁਤਾਬਕ ਇੱਕ ਮਜ਼ਦੂਰ ਦੇ ਹੱਥ ਵਿੱਚ ਅਤੇ ਦੂਜੇ ਦੇ ਮੋਢੇ ਵਿੱਚ ਗੋਲੀ ਲੱਗੀ ਹੈ। ਦੋਵਾਂ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
ਬਿਹਾਰ ਦੇ ਰਹਿਣ ਵਾਲੇ ਦਿਲਖੁਸ਼ ਨੂੰ ਐੱਸਐੱਮਐੱਚ ਹਸਪਤਾਲ ਪਹੁੰਚਣ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਫਾਇਰ ਕੀਤੇ ਗਏ ਦੂਜੇ ਮਜ਼ਦੂਰ ਦਾ ਨਾਂ ਗੋਰਿਆ ਹੈ, ਜੋ ਪੰਜਾਬ ਦੇ ਗੁਰਦਾਸਪੁਰ ਨਾਲ ਸਬੰਧਤ ਹੈ। ਹਮਲੇ ਤੋਂ ਤੁਰੰਤ ਬਾਅਦ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ
ਇਸ ਤੋਂ ਪਹਿਲਾਂ ਬੀਤੇ ਦਿਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦੀਆਂ ਨੇ ਬੈਂਕ ਕੰਪਲੈਕਸ 'ਚ ਰਾਜਸਥਾਨ ਨਾਲ ਸਬੰਧ ਰੱਖਣ ਵਾਲੇ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 1 ਮਈ ਤੋਂ ਬਾਅਦ ਘਾਟੀ ਵਿੱਚ ਇਹ ਤੀਜੀ ਵਾਰ ਹੈ ਜਦੋਂ ਕਿਸੇ ਗੈਰ-ਮੁਸਲਿਮ ਸਰਕਾਰੀ ਕਰਮਚਾਰੀ ਦੀ ਹੱਤਿਆ ਕੀਤੀ ਗਈ ਹੈ। ਇਸ ਦੇ ਨਾਲ ਹੀ ਪਿਛਲੇ ਇੱਕ ਮਹੀਨੇ ਵਿੱਚ ਟਾਰਗੇਟ ਕਿਲਿੰਗ ਦਾ ਇਹ ਅੱਠਵਾਂ ਮਾਮਲਾ ਹੈ।
ਗ੍ਰਹਿ ਮੰਤਰੀ ਸੁਰੱਖਿਆ ਨੂੰ ਲੈ ਕੇ ਕਰਨਗੇ ਮੀਟਿੰਗ
ਅਧਿਕਾਰੀਆਂ ਨੇ ਦੱਸਿਆ ਕਿ ਵਿਜੇ ਕੁਮਾਰ ਦੱਖਣੀ ਕਸ਼ਮੀਰ ਜ਼ਿਲੇ 'ਚ ਇਲਾਕਾਈ ਦੇਹਤੀ ਬੈਂਕ ਦੀ ਅਰੇਹ ਮੋਹਨਪੋਰਾ ਸ਼ਾਖਾ 'ਚ ਮੈਨੇਜਰ ਸੀ। ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੀ ਸਥਿਤੀ 'ਤੇ ਚਰਚਾ ਕਰਨ ਲਈ 3 ਜੂਨ ਨੂੰ ਉਪ ਰਾਜਪਾਲ ਮਨੋਜ ਸਿਨਹਾ ਅਤੇ ਹੋਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਬੀਤੇ ਦਿਨ ਵੀ ਗ੍ਰਹਿ ਮੰਤਰੀ ਨੇ ਅੰਦਰੂਨੀ ਸੁਰੱਖਿਆ ਦੇ ਮੁੱਦੇ 'ਤੇ ਐਨਐਸਏ ਅਤੇ ਰਾਅ ਚੀਫ਼ ਨਾਲ ਮੀਟਿੰਗ ਕੀਤੀ।