ਨਵੀਂ ਦਿੱਲੀ: ਜੰਮੂ-ਕਸ਼ਮੀਰ ਜੇ ਸੋਪੋਰ ਦੇ ਮਾਡਲ ਟਾਊਨ ਇਲਾਕੇ 'ਚ ਅੱਤਵਾਦੀਆਂ ਨੇ CRPF ਦੀ ਇਕ ਪੈਟਰੋਲਿੰਗ ਪਾਰਟੀ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ CRPF ਦਾ ਇਕ ਜਵਾਨ ਸ਼ਹੀਦ ਹੋਣ ਦੀ ਖ਼ਬਰ ਹੈ ਜਦਕਿ ਇਕ ਆਮ ਨਾਗਰਿਕ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਮਲਾ ਹੋਇਆ ਮਾਰਿਆ ਗਿਆ ਵਿਅਕਤੀ ਆਪਣੀ ਕਾਰ 'ਚ ਉੱਥੋਂ ਲੰਘ ਰਿਹਾ ਸੀ।





ਘਟਨਾ 'ਚ ਕਈ ਜਵਾਨ ਜ਼ਖਮੀ ਹਨ। ਜਾਣਕਾਰੀ ਮੁਤਾਬਕ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋ ਰਹੀ ਹੈ। ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ 'ਚ ਲੁਕੇ ਹੋਣ ਦੀ ਖ਼ਬਰ ਹੈ। ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।



ਇਹ ਵੀ ਪੜ੍ਹੋ: