Jammu Kashmir News: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ ਵਿੱਚ ਰੇਲਵੇ ਸਟੇਸ਼ਨ ਦੇ ਅਹਾਤੇ ਵਿੱਚ ਇੱਕ ਡਰੇਨ ਦੇ ਕੋਲ 18 ਡੈਟੋਨੇਟਰ ਅਤੇ ਕੁਝ ਤਾਰਾਂ ਵਾਲਾ ਇੱਕ ਸ਼ੱਕੀ ਬੈਗ ਮਿਲਿਆ ਹੈ। ਇਸ ਦੇ ਨਾਲ ਹੀ ਇਸ ਵਿੱਚ ਸ਼ੱਕੀ ਪਾਊਡਰ ਵੀ ਬਰਾਮਦ ਹੋਇਆ ਹੈ। ਇਹ ਛਾਪੇਮਾਰੀ ਜੰਮੂ ਰੇਲਵੇ ਸਟੇਸ਼ਨ ਪਰਿਸਰ ਵਿੱਚ ਹੋਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜੀਆਰਪੀਐਫ ਦੇ ਐਸਐਸਪੀ ਆਰਿਫ਼ ਰਿਸ਼ੂ ਦੇ ਅਨੁਸਾਰ, ਅਸੀਂ ਜੰਮੂ ਰੇਲਵੇ ਸਟੇਸ਼ਨ 'ਤੇ ਟੈਕਸੀ ਸਟੈਂਡ ਨੇੜੇ ਇੱਕ ਬੈਗ ਬਰਾਮਦ ਕੀਤਾ ਹੈ। ਇਸ ਬੈਗ ਵਿੱਚੋਂ ਮਿਲੇ 2 ਬਕਸੇ ਵਿੱਚ ਵਿਸਫੋਟਕ ਸਮੱਗਰੀ ਮਿਲੀ ਹੈ। ਇਸ ਵਿੱਚ 18 ਡੇਟੋਨੇਟਰ ਅਤੇ ਕੁਝ ਤਾਰਾਂ ਬਰਾਮਦ ਹੋਈਆਂ ਹਨ। ਡੱਬੇ ਵਿੱਚ ਕਰੀਬ 500 ਗ੍ਰਾਮ ਮੋਮ ਵਰਗਾ ਸਾਮਾਨ ਪੈਕ ਕੀਤਾ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :