Pulwama Encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਮਿੱਤਰਗਾਮ ਇਲਾਕੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ, ਇਸ ਬਾਰੇ ਪਹਿਲੀ ਸੂਚਨਾ ਮਿਲੀ ਸੀ ਕਿ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਹੈ। ਹਾਲਾਂਕਿ, ਵੀਰਵਾਰ ਨੂੰ ਪੁਲਿਸ ਨੇ ਕਿਹਾ ਕਿ ਪੁਲਵਾਮਾ ਦੇ ਮਿੱਤਰਗਾਮ ਇਲਾਕੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਅਜਿਹੇ 'ਚ ਕੁੱਲ ਦੋ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਕੋਲੋਂ ਦੋ ਏਕੇ 47 ਰਾਈਫਲਾਂ ਬਰਾਮਦ ਹੋਈਆਂ ਹਨ।


ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਕਿਹਾ ਕਿ 'ਚੱਲ ਰਹੇ ਮੁਕਾਬਲੇ ਦੌਰਾਨ ਇੱਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਸਥਾਨਕ ਅੱਤਵਾਦੀ ਏਜਾਜ਼ ਹਾਫਿਜ਼ ਅਤੇ ਸ਼ਾਹਿਦ ਅਯੂਬ ਵਜੋਂ ਹੋਈ ਹੈ। ਅੱਤਵਾਦੀਆਂ ਕੋਲੋਂ ਦੋ ਏ.ਕੇ.47 ਰਾਈਫਲਾਂ ਬਰਾਮਦ ਹੋਈਆਂ ਹਨ। ਦੋਵੇਂ ਅਲ ਬਦਰੇ ਸੰਗਠਨ ਨਾਲ ਸਬੰਧਤ ਸੀ।


ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ 'ਮੁੱਠਭੇੜ ਵਿੱਚ ਮਾਰੇ ਗਏ ਦੋਵੇਂ ਅੱਤਵਾਦੀ ਮਾਰਚ-ਅਪ੍ਰੈਲ 2022 ਦੇ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਬਾਹਰੋਂ ਆਏ ਮਜ਼ਦੂਰਾਂ 'ਤੇ ਕਈ ਹਮਲਿਆਂ ਵਿੱਚ ਸ਼ਾਮਲ ਸੀ।'


ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਮੁਤਾਬਕ, "ਜੈਸ਼-ਏ-ਮੁਹੰਮਦ (JeM) ਸੰਗਠਨ ਦੇ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ ਦੋ-ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਸੀ।"


ਕੁਮਾਰ ਨੇ ਟਵੀਟ ਕੀਤਾ ਕਿ ਮੁਕਾਬਲੇ 'ਚ ਇੱਕ ਜਵਾਨ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਜਲਦੀ ਹੀ ਮਾਰ ਮੁਕਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਨੂੰ ਉਥੋਂ ਹਟਾਉਣ ਲਈ ਆਪ੍ਰੇਸ਼ਨ ਕੁਝ ਸਮੇਂ ਲਈ ਰੋਕਿਆ ਗਿਆ ਸੀ।






24 ਅਪ੍ਰੈਲ ਨੂੰ ਵੀ ਸੁਰੱਖਿਆ ਬਲਾਂ ਨੇ ਪੁਲਵਾਮਾ 'ਚ ਹੀ ਲਸ਼ਕਰ-ਏ-ਤੋਇਬਾ ਦੇ ਡਿਪਟੀ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਆਰਿਫ ਅਹਿਮਦ ਹਜ਼ਰ ਉਰਫ ਰੇਹਾਨ (ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਬਾਸਿਤ ਦਾ ਡਿਪਟੀ), ਅਬੂ ਹੁਜ਼ੈਫਾ ਉਰਫ ਹੱਕਾਨੀ (ਪਾਕਿਸਤਾਨੀ ਅੱਤਵਾਦੀ) ਅਤੇ ਸ਼੍ਰੀਨਗਰ ਦੇ ਖਾਨਯਾਰ ਨਿਵਾਸੀ ਨਤੀਸ਼ ਵਾਨੀ ਉਰਫ ਹੈਦਰ ਵਜੋਂ ਹੋਈ ਸੀ।