Kathua Terror Attack: ਜੰਮੂ-ਕਸ਼ਮੀਰ ਦੇ ਕਠੂਆ 'ਚ ਸੋਮਵਾਰ (8 ਜੁਲਾਈ) ਨੂੰ ਭਾਰਤੀ ਫੌਜ ਦੀ ਗੱਡੀ 'ਤੇ ਹੋਏ ਅੱਤਵਾਦੀ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ। ਹੁਣ ਕਸ਼ਮੀਰ ਟਾਈਗਰਜ਼ ਨਾਂ ਦੇ ਅੱਤਵਾਦੀ ਸੰਗਠਨ ਨੇ ਕਠੂਆ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸੰਗਠਨ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਹਮਲੇ 'ਚ ਸ਼ਾਮਲ ਅੱਤਵਾਦੀਆਂ ਨੇ M4 ਅਸਾਲਟ ਰਾਈਫਲਾਂ, ਗ੍ਰਨੇਡਸ ਅਤੇ ਹੋਰ ਹਥਿਆਰਾਂ ਦੀ ਵਰਤੋਂ ਕੀਤੀ ਸੀ।


ਅੱਤਵਾਦੀ ਸੰਗਠਨ ਨੇ ਆਉਣ ਵਾਲੇ ਦਿਨਾਂ 'ਚ ਹੋਰ ਹਮਲੇ ਕਰਨ ਦੀ ਗੱਲ ਵੀ ਕਹੀ ਹੈ। ਕਸ਼ਮੀਰ ਟਾਈਗਰਜ਼ ਨਾਂ ਦੇ ਅੱਤਵਾਦੀ ਸੰਗਠਨ ਦੀ ਤਰਫੋਂ ਕਿਹਾ ਗਿਆ ਹੈ ਕਿ ਇਹ 26 ਜੂਨ ਨੂੰ ਡੋਡਾ 'ਚ ਮਾਰੇ ਗਏ ਤਿੰਨ ਅੱਤਵਾਦੀਆਂ ਦੀ ਮੌਤ ਦਾ ਬਦਲਾ ਹੈ। ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਇਕ ਹਮਲੇ 'ਚ ਅੱਤਵਾਦੀਆਂ ਨੇ ਫੌਜ ਦੀ ਗੱਡੀ 'ਤੇ ਗੋਲੀਬਾਰੀ ਕੀਤੀ ਅਤੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ ਅਤੇ 5 ਜਵਾਨ ਜ਼ਖਮੀ ਹੋ ਗਏ।


ਭਾਰਤੀ ਫੌਜ ਦਾ ਅੱਤਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਫੌਜ ਨੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਅਤੇ ਫਿਰ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਪਰ ਅੱਤਵਾਦੀ ਨੇੜਲੇ ਜੰਗਲ ਵਿੱਚ ਭੱਜ ਗਏ।


ਫੌਜੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਹਮਲਾ ਕਠੂਆ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ 'ਚ ਸਥਿਤ ਬਦਨੋਤਾ ਪਿੰਡ 'ਚ ਹੋਇਆ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਫੌਜ ਦੀਆਂ ਕੁਝ ਗੱਡੀਆਂ ਲਗਾਤਾਰ ਗਸ਼ਤ 'ਤੇ ਸਨ। ਇਸ ਦੌਰਾਨ ਅੱਤਵਾਦੀਆਂ ਨੇ ਕਾਫਲੇ 'ਤੇ ਹਮਲਾ ਕਰ ਦਿੱਤਾ।


ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ। ਇਸ ਦੇ ਨਾਲ ਹੀ ਫੌਜ ਦੇ ਗੱਡੀ 'ਤੇ ਹੋਏ ਇਸ ਅੱਤਵਾਦੀ ਹਮਲੇ ਤੋਂ ਬਾਅਦ ਇਲਾਕੇ 'ਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਬਿਲਾਵਰ ਨੂੰ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਹਰ ਗੱਡੀ ਦੀ ਚੈਕਿੰਗ ਵੀ ਕਰ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।