Independence Day 2023: ਖਾਲਿਸਤਾਨੀ ਪੰਨੂ ਵੱਲੋਂ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ, ਮੋਦੀ, ਅਮਿਤ ਸ਼ਾਹ ਤੇ ਜੈਸ਼ੰਕਰ ਨੂੰ ਧਮਕੀ
Gurpatwant Singh Pannun: ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਉਸ ਨੇ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਇੱਕ ਵੀਡੀਓ ਜਾਰੀ..
Gurpatwant Singh Pannun: ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।
ਪੰਨੂ ਦਾ ਕਹਿਣਾ ਹੈ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਕੁਝ ਗਲਤ ਕਰ ਸਕਦੀਆਂ ਹਨ ਤੇ ਇਸ ਦਾ ਸਾਰਾ ਇਲਜ਼ਮ ਸਿੱਖਾਂ ਉੱਤੇ ਪਾ ਸਕਦੀਆਂ ਹਨ। SFJ ਦੀ ਤਰਫੋਂ, ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਦੀ ਦਿੱਲੀ ਤੇ ਭਾਰਤ ਦੇ ਲੋਕਾਂ ਦੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਉਸ ਦੇ ਨਾਲ ਹੀ ਪੰਨੂ ਨੇ ਦੇਸ਼ ਨੂੰ ਟੁਕੜਿਆਂ ਵਿੱਚ ਵੰਡ ਕੇ ਭਾਰਤ ਦੀ ਪਛਾਣ ਨੂੰ ਤਬਾਹ ਕਰਨ ਦੀ ਗੱਲ ਕੀਤੀ ਹੈ। ਉਹ ਪੰਜਾਬ ਨੂੰ ਵੱਖ ਕਰਕੇ ਖਾਲਿਸਤਾਨ ਬਣਾਉਣ ਦੀ ਗੱਲ ਵੀ ਕਰ ਰਿਹਾ ਹੈ। ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ SFJ ਉਨ੍ਹਾਂ ਦੇ ਲਈ ਭਾਰਤ ਆ ਰਿਹਾ ਹੈ। ਉਸ ਨੇ 15 ਅਗਸਤ ਨੂੰ ਤਿਰੰਗੇ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਹੈ।
ਪੰਨੂ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਚੁੱਕੇ ਹਨ। ਪੰਨੂ ਨੇ ਕਰੀਬ 4 ਦਿਨ ਪਹਿਲਾਂ ਵਿਦੇਸ਼ਾਂ ਵਿਚ ਭਾਰਤੀ ਦੂਤਾਵਾਸ ਦੇ ਦਫ਼ਤਰ ਤੋਂ ਤਿਰੰਗਾ ਉਤਾਰ ਕੇ SFJ ਵੱਲੋਂ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦੇਣ ਵਾਲੀ ਵੀਡੀਓ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਵਿਦੇਸ਼ਾਂ ਵਿਚ ਖਾਲਿਸਤਾਨੀ ਸਮਰਥਕਾਂ 'ਤੇ ਨਜ਼ਰ ਰੱਖ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।