Jammu and Kashmir’s Kathua: ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਤਵਾਦੀ ਹਮਲੇ ਤੋਂ ਬਾਅਦ ਹੁਣ ਅੱਤਵਾਦੀਆਂ ਨੇ ਪਿੰਡ 'ਚ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਠੂਆ ਦੇ ਸੈਦਾ ਪਿੰਡ ਨੇੜੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਹੈ।
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇੱਕ ਪਿੰਡ ਦੇ ਬਾਹਰਵਾਰ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਜ਼ਿਲੇ ਦੇ ਹੀਰਾਨਗਰ ਖੇਤਰ ਦੇ ਸੈਦਾ ਪਿੰਡ ਨੇੜੇ ਗੋਲੀਬਾਰੀ ਕੀਤੀ ਅਤੇ ਜੰਗਲ 'ਚ ਭੱਜ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੁਆਰਾ ਇੱਕ ਵੱਡੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਅਤੇ ਅੰਤਰਰਾਸ਼ਟਰੀ ਸਰਹੱਦ (IB) ਦੇ ਨੇੜੇ ਸਥਿਤ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਜੋ ਕਿ ਕਠੂਆ ਪੰਚਾਇਤ ਖੇਤਰ ਦੇ ਨੇੜੇ ਹੋਈ ਹੈ, ਨੂੰ ਘੁਸਪੈਠ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।