ਪੜਚੋਲ ਕਰੋ
RSS defamation case : ਰਾਹੁਲ ਗਾਂਧੀ ਦੇ ਖਿਲਾਫ਼ RSS ਮਾਣਹਾਨੀ ਮਾਮਲੇ 'ਚ 5 ਫਰਵਰੀ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨਾਲ ਜੁੜੇ ਇੱਕ ਮਾਣਹਾਨੀ ਮਾਮਲੇ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ 5 ਫਰਵਰੀ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ।

Rahul Gandhi
ਮੁੰਬਈ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨਾਲ ਜੁੜੇ ਇੱਕ ਮਾਣਹਾਨੀ ਮਾਮਲੇ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ 5 ਫਰਵਰੀ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ। ਸੰਘ ਦੇ ਇਕ ਵਰਕਰ ਨੇ 2014 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ਼ (Rahul Gandhi) ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
ਇਹ ਹੁਕਮ ਭਿਵੰਡੀ ਦੀ ਸਿਵਲ ਕੋਰਟ ਦੇ ਜੱਜ ਜੇ.ਵੀ. ਪਾਲੀਵਾਲ ਅਤੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਐਫਸੀ) ਨੇ ਦਿੱਤਾ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੇ ਇਸ ਮਾਮਲੇ ਦਾ ਛੇਤੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਕੇਸ ਵੀ ਇਸੇ ਸ਼੍ਰੇਣੀ ਵਿੱਚ ਆਉਂਦਾ ਹੈ ਅਤੇ ਇਸ ਲਈ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਲੈਣਾ ਚਾਹੀਦਾ ਹੈ, ਇਸ ਦੀ ਰੋਜ਼ਾਨਾ ਸੁਣਵਾਈ ਹੋਣੀ ਚਾਹੀਦੀ ਹੈ।
ਮੈਜਿਸਟਰੇਟ ਨੇ ਇਹ ਵੀ ਜਾਣਨਾ ਚਾਹਿਆ ਕਿ ਕੀ ਦੋਵਾਂ ਪੱਖਾਂ ਦੇ ਵਕੀਲ - ਸ਼ਿਕਾਇਤਕਰਤਾ ਦੇ ਵਕੀਲ ਪ੍ਰਬੋਧ ਜੈਵੰਤ ਅਤੇ ਰਾਹੁਲ ਗਾਂਧੀ ਦੇ ਵਕੀਲ ਨਰਾਇਣ ਅਈਅਰ, ਰੋਜ਼ਾਨਾ ਸੁਣਵਾਈ ਲਈ ਤਿਆਰ ਹਨ।
ਦੱਸ ਦਈਏ ਕਿ RSS ਦੇ ਇੱਕ ਵਰਕਰ ਰਾਜੇਸ਼ ਕੁੰਟੇ ਨੇ 2014 'ਚ ਠਾਣੇ ਦੀ ਭਿਵੰਡੀ ਬਸਤੀ 'ਚ ਰਾਹੁਲ ਗਾਂਧੀ ਦਾ ਭਾਸ਼ਣ ਦੇਖਣ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਇਸ ਭਾਸ਼ਣ ਵਿੱਚ ਕਾਂਗਰਸ ਆਗੂ ਨੇ ਮਹਾਤਮਾ ਗਾਂਧੀ ਦੀ ਹੱਤਿਆ ਪਿੱਛੇ ਸੰਘ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਰਾਜੇਸ਼ ਕੁੰਟੇ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਨੇ ਆਰਐਸਐਸ ਦੀ ਸਾਖ ਨੂੰ ਠੇਸ ਪਹੁੰਚਾਈ ਹੈ। 2018 ਵਿੱਚ ਠਾਣੇ ਦੀ ਇੱਕ ਅਦਾਲਤ ਨੇ ਇਸ ਮਾਮਲੇ ਵਿੱਚ ਗਾਂਧੀ ਵਿਰੁੱਧ ਦੋਸ਼ ਆਇਦ ਕੀਤੇ ਸਨ ਪਰ ਉਨ੍ਹਾਂ ਨੇ ਦੋਸ਼ ਸਵੀਕਾਰ ਨਹੀਂ ਕੀਤੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















