ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਦੇ ਨਵੇਂ ਐਲਾਨੇ ਮੁੱਖ ਮੰਤਰੀ ਕਮਲ ਨਾਥ ਦਾ ਬਚਾਅ ਕੀਤਾ ਹੈ। ਕਮਲ ਨਾਥ ਉੱਪਰ 1984 ਸਿੱਖ ਕਤਲੇਆਮ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਹਨ ਅਤੇ ਪਾਰਟੀ ਦੇ ਸੀਨੀਅਰ ਨੇਤਾ ਨੇ ਇਨ੍ਹਾਂ ਇਲਜ਼ਾਮਾਂ ਤੋਂ ਐਮਪੀ ਦੇ ਸੰਭਾਵਿਤ ਮੁੱਖ ਮੰਤਰੀ ਨੂੰ ਉਸੇ ਤਰ੍ਹਾਂ ਦਾ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਵੇਂ ਗੁਜਰਾਤ ਦੰਗਿਆਂ ਵਿੱਚ ਪੀਐਮ ਨਰੇਂਦਰ ਮੋਦੀ ਨੂੰ ਕੀਤਾ ਗਿਆ ਹੈ।

ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਜਿਵੇਂ ਸਾਲ 2002 ਵਿੱਚ ਗੁਜਰਾਤ ਦੇ ਦੰਗਿਆਂ ਦੌਰਾਨ ਤਤਕਾਲੀ ਮੁੱਖ ਮੰਤਰੀ ਨਰੇਂਦਰ ਮੋਦੀ ਨੂੰ ਸ਼ੱਕ ਦਾ ਲਾਭ (ਬੈਨਿਫਿਟ ਆਫ਼ ਡਾਊਟ) ਮਿਲਿਆ ਸੀ, ਉਵੇਂ ਹੀ ਕਮਲ ਨਾਥ ਨੂੰ ਇਲਜ਼ਾਮ ਤੋਂ ਮੁਕਤ ਕਰ ਦੇਣਾ ਚਾਹੀਦਾ ਹੈ।

ਥਰੂਰ ਨੇ ਕਿਹਾ ਹੈ ਕਿ ਅਦਾਲਤ ਨੂੰ ਕਮਲ ਨਾਥ ਵਿਰੁੱਧ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ 1984 ਸਿੱਖ ਕਤਲੇਆਮ ਸਮੇਂ ਕਮਲ ਨਾਥ ਕੋਲ ਨਾ ਕੋਈ ਅਹੁਦਾ ਸੀ ਅਤੇ ਨਾ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਸੀ। ਨੌਂ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਮਲ ਨਾਥ ਭਲਕੇ ਯਾਨੀ 17 ਦਸੰਬਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।