ਦੇਸ਼ ਮਨਾ ਰਿਹਾ ਡਾ. ਮਨਮੋਹਨ ਸਿੰਘ ਦਾ ਸੋਗ, ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਵਿਦੇਸ਼ ਜਾ ਰਹੇ ਨੇ ਰਾਹੁਲ ਗਾਂਧੀ, ਭਾਜਪਾ ਨੇ ਘੇਰੀ ਕਾਂਗਰਸ
ਕਾਂਗਰਸ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨਿੱਜੀ ਦੌਰੇ 'ਤੇ ਵਿਦੇਸ਼ ਗਏ ਹਨ ਤੇ ਇਸ ਨਾਲ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਪਾਰਟੀ ਨੇ ਕਿਹਾ ਹੈ ਕਿ ਇਹ ਕਿਸੇ ਦੀ ਨਿੱਜਤਾ ਦਾ ਮਾਮਲਾ ਹੈ।
Rahul Gandhi: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵਿਚਾਲੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਸੰਦਰਭ 'ਚ ਭਾਜਪਾ ਨੇ ਰਾਹੁਲ ਗਾਂਧੀ 'ਤੇ ਹਮਲਾ ਬੋਲਿਆ ਹੈ। ਭਾਜਪਾ ਨੇ ਕਿਹਾ ਹੈ ਕਿ ਇੱਕ ਪਾਸੇ ਪੂਰਾ ਦੇਸ਼ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਮਨਾ ਰਿਹਾ ਹੈ। ਦੂਜੇ ਪਾਸੇ ਰਾਹੁਲ ਗਾਂਧੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਵੀਅਤਨਾਮ ਰਵਾਨਾ ਹੋ ਗਏ ਹਨ।
ਇਸ ਤੋਂ ਪਹਿਲਾਂ, ਭਾਜਪਾ ਨੇ ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਲਈ ਕਾਂਗਰਸ ਤੇ ਗਾਂਧੀ ਪਰਿਵਾਰ ਦੀ ਗੈਰਹਾਜ਼ਰੀ ਦੀ ਆਲੋਚਨਾ ਕੀਤੀ ਸੀ। ਹਾਲਾਂਕਿ, ਕਾਂਗਰਸ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਨਿੱਜਤਾ ਦਾ ਸਨਮਾਨ ਕਰਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਰਾਹੁਲ ਗਾਂਧੀ ਬਾਬਤ ਸੋਸ਼ਲ ਮੀਡੀਆ ਉਤੇ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪੂਰਾ ਦੇਸ਼ ਸੋਗ 'ਚ ਡੁੱਬਿਆ ਹੋਇਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨਵੇਂ ਸਾਲ ਦਾ ਸਵਾਗਤ ਕਰਨ ਲਈ ਵੀਅਤਨਾਮ ਜਾ ਰਹੇ ਹਨ। ਮਾਲਵੀਆ ਨੇ ਰਾਹੁਲ ਗਾਂਧੀ 'ਤੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ 'ਤੇ ਰਾਜਨੀਤੀ ਕਰਨ ਤੇ ਇਸ ਦਾ ਫਾਇਦਾ ਉਠਾਉਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਲਿਖਿਆ ਹੈ ਕਿ ਗਾਂਧੀ ਪਰਿਵਾਰ ਤੇ ਕਾਂਗਰਸ ਸਿੱਖਾਂ ਨੂੰ ਨਫ਼ਰਤ ਕਰਦੇ ਹਨ। ਇਹ ਨਾ ਭੁੱਲੋ ਕਿ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਦਾ ਅਪਮਾਨ ਕੀਤਾ ਸੀ।
While the country is mourning Prime Minister Dr Manmohan Singh’s demise, Rahul Gandhi has flown to Vietnam to ring in the New Year.
— Amit Malviya (@amitmalviya) December 30, 2024
Rahul Gandhi politicised and exploited Dr Singh’s death for his expedient politics but his contempt for him is unmissable.
The Gandhis and the…
ਇਸ ਦੌਰਾਨ ਕਾਂਗਰਸ ਨੇ ਵੀ ਭਾਜਪਾ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਕਾਂਗਰਸ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨਿੱਜੀ ਦੌਰੇ 'ਤੇ ਵਿਦੇਸ਼ ਗਏ ਹਨ ਤੇ ਇਸ ਨਾਲ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਪਾਰਟੀ ਨੇ ਕਿਹਾ ਹੈ ਕਿ ਇਹ ਕਿਸੇ ਦੀ ਨਿੱਜਤਾ ਦਾ ਮਾਮਲਾ ਹੈ।
ਇਸ ਤੋਂ ਪਹਿਲਾਂ ਭਾਜਪਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਸਮਾਰੋਹ 'ਚ ਕਾਂਗਰਸ ਦੇ ਨੇਤਾਵਾਂ ਦੇ ਸ਼ਾਮਲ ਨਾ ਹੋਣ 'ਤੇ ਸਵਾਲ ਖੜ੍ਹੇ ਕੀਤੇ ਸਨ। ਕਾਂਗਰਸ ਨੇ ਸੋਮਵਾਰ ਨੂੰ ਕਿਹਾ ਕਿ ਪਰਿਵਾਰ ਦੀ ਗੋਪਨੀਯਤਾ ਦਾ ਸਨਮਾਨ ਕਰਦੇ ਹੋਏ, ਪਾਰਟੀ ਦਾ ਕੋਈ ਵੀ ਸੀਨੀਅਰ ਨੇਤਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਦੇ ਨਾਲ ਅਸਥੀਆਂ ਨੂੰ ਵਿਸਰਜਨ ਕਰਨ ਲਈ ਨਹੀਂ ਗਿਆ।