Gen Bipin Rawat Last Rites: ਅਮਿਤ ਸ਼ਾਹ ਤੇ ਹੋਰ ਸ਼ਖਸੀਅਤਾਂ ਵੱਲੋਂ ਜਨਰਲ ਬਿਪਿਨ ਰਾਵਤ ਨੂੰ ਨਮਨ, ਅੱਜ ਹੋਏਗਾ ਸਸਕਾਰ
Chopper Crash: ਦੇਸ਼ ਦੇ ਪਹਿਲੇ CDS ਬਿਪਿਨ ਰਾਵਤ ਦੀ ਦੇਹ ਤਿਰੰਗੇ ਵਿੱਚ ਲਪੇਟ ਕੇ ਰਾਜਧਾਨੀ ਦਿੱਲੀ ਪਹੁੰਚੀ ਤਾਂ ਮਾਹੌਲ ਗਮਗੀਨ ਸੀ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸਸਕਾਰ ਤੋਂ ਪਹਿਲਾਂ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਰੱਖਿਆ ਗਿਆ।
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਤੇ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਐਲਿਸ ਹੋਰ ਨੇਤਾਵਾਂ ਨੇ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।
Delhi: Daughters of #CDSGeneralBipinRawat and Madhulika Rawat - Kritika and Tarini - pay their last respects to their parents. pic.twitter.com/7ReSQcYTx7
— ANI (@ANI) December 10, 2021
ਜਨਰਲ ਰਾਵਤ ਦਾ ਅੱਜ ਸ਼ਾਮ ਚਾਰ ਵਜੇ ਬਰਾੜ ਚੌਕ ਸਥਿਤ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਜਾਵੇਗਾ, ਜਦੋਂਕਿ ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਧੜ ਦਾ ਸਸਕਾਰ ਸਵੇਰੇ 9 ਵਜੇ ਹੋਇਆ ਹੈ। ਜਨਰਲ ਰਾਵਤ ਦੀ ਮ੍ਰਿਤਕ ਦੇਹ ਲੋਕਾਂ ਤੇ ਫੌਜੀ ਅਧਿਕਾਰੀਆਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਕਾਮਰਾਜ ਮਾਰਗ ਸਥਿਤ ਰਿਹਾਇਸ਼ ’ਤੇ ਰੱਖੀ ਗਈ ਹੈ। ਅੰਤਿਮ ਯਾਤਰਾ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਸਿਖਰਲੇ ਫੌਜੀ ਅਧਿਕਾਰੀਆਂ ਨੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੂਲਿਕਾ, ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਧੜ ਤੇ ਰੱਖਿਆ ਅਮਲੇ ਨਾਲ ਜੁੜੇ 10 ਹੋਰਨਾਂ ਨੂੰ ਸ਼ਰਧਾਂਜਲੀ ਦਿੱਤੀ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
