ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸਸਕਾਰ ਤੋਂ ਪਹਿਲਾਂ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਰੱਖਿਆ ਗਿਆ।


ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਤੇ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਐਲਿਸ ਹੋਰ ਨੇਤਾਵਾਂ ਨੇ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।




ਜਨਰਲ ਰਾਵਤ ਦਾ ਅੱਜ ਸ਼ਾਮ ਚਾਰ ਵਜੇ ਬਰਾੜ ਚੌਕ ਸਥਿਤ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਜਾਵੇਗਾ, ਜਦੋਂਕਿ ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਧੜ ਦਾ ਸਸਕਾਰ ਸਵੇਰੇ 9 ਵਜੇ ਹੋਇਆ ਹੈ। ਜਨਰਲ ਰਾਵਤ ਦੀ ਮ੍ਰਿਤਕ ਦੇਹ ਲੋਕਾਂ ਤੇ ਫੌਜੀ ਅਧਿਕਾਰੀਆਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਕਾਮਰਾਜ ਮਾਰਗ ਸਥਿਤ ਰਿਹਾਇਸ਼ ’ਤੇ ਰੱਖੀ ਗਈ ਹੈ। ਅੰਤਿਮ ਯਾਤਰਾ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਸਿਖਰਲੇ ਫੌਜੀ ਅਧਿਕਾਰੀਆਂ ਨੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੂਲਿਕਾ, ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਧੜ ਤੇ ਰੱਖਿਆ ਅਮਲੇ ਨਾਲ ਜੁੜੇ 10 ਹੋਰਨਾਂ ਨੂੰ ਸ਼ਰਧਾਂਜਲੀ ਦਿੱਤੀ।



ਇਹ ਵੀ ਪੜ੍ਹੋ: IMDb Top 10 Indian Films of 2021: 'ਜੈ ਭੀਮ', 'ਸ਼ੇਰ ਸ਼ਾਹ', 'ਸੂਰਜਵੰਸ਼ੀ' ਨੇ ਹਾਸਲ ਕੀਤਾ ਟੌਪ ਰੈਂਕ ਤਾਂ Aspirants ਵੈੱਬ ਸੀਰੀਜ਼ 'ਚ ਸਿਖਰਾਂ 'ਤੇ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904