ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ
ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ ਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਪ੍ਰੈਲ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ, ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਮੰਗਣ ਵੇਲੇ ਈਡੀ ਨੇ ਦੱਸਿਆ ਕਿ ਇੱਕ ਮੋਬਾਇਲ ਫੋਨ(ਸੁਨੀਤਾ ਕੇਜਰੀਵਾਲ) ਵਿੱਚ ਡਾਟਾ ਕੱਢਿਆ ਗਿਆ ਹੈ ਅਤੇ ਇਸ ਸਮੇਂ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹਾਲਾਂਕਿ ਚਾਰ ਹੋਰ ਥਾਵਾਂ ਤੋਂ ਕੇਜਰੀਵਾਲ ਦੇ ਮਿਲੇ ਡਾਟਾ ਨੂੰ ਸੀਜ਼ ਕਰ ਦਿੱਤਾ ਦਿੱਤਾ ਗਿਆ ਹੈ ਜੋ ਕਿ 21 ਮਾਰਚ 2024 ਨੂੰ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਦੌਰਾਨ ਮਿਲਿਆ ਸੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀ ਕਿਹਾ ?
ਦਿੱਲੀ ਅਦਾਲਤ 'ਚੋਂ ਨਿਕਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜੋ ਵੀ ਹੋ ਰਿਹਾ ਹੈ, ਉਹ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਜਨਤਾ ਇਸ ਦਾ ਜਵਾਬ ਦੇਵੇਗੀ।
#WATCH | Excise Case: Delhi CM Arvind Kejriwal says "This is a political conspiracy, the public will give an answer to this."
— ANI (@ANI) March 28, 2024
Delhi Court extended ED remand of Arvind Kejriwal till April 1. pic.twitter.com/iWONJzELGZ
'ਆਪ' ਕਨਵੀਨਰ ਦੀ ਪਤਨੀ ਨੇ ਕਿਹਾ- ਜਨਤਾ ਦੇਵੇਗੀ ਜਵਾਬ
'ਆਪ' ਕਨਵੀਨਰ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਫਿਲਹਾਲ ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਜਨਤਾ ਇਸ ਦਾ ਜਵਾਬ ਦੇਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।