ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ ਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਪ੍ਰੈਲ ਨੂੰ ਹੋਵੇਗੀ।


ਜਾਣਕਾਰੀ ਮੁਤਾਬਕ, ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਮੰਗਣ ਵੇਲੇ ਈਡੀ ਨੇ ਦੱਸਿਆ ਕਿ ਇੱਕ ਮੋਬਾਇਲ ਫੋਨ(ਸੁਨੀਤਾ ਕੇਜਰੀਵਾਲ) ਵਿੱਚ ਡਾਟਾ ਕੱਢਿਆ ਗਿਆ ਹੈ ਅਤੇ ਇਸ ਸਮੇਂ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹਾਲਾਂਕਿ ਚਾਰ ਹੋਰ ਥਾਵਾਂ ਤੋਂ ਕੇਜਰੀਵਾਲ ਦੇ ਮਿਲੇ ਡਾਟਾ ਨੂੰ ਸੀਜ਼ ਕਰ ਦਿੱਤਾ ਦਿੱਤਾ ਗਿਆ ਹੈ ਜੋ ਕਿ 21 ਮਾਰਚ 2024 ਨੂੰ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਦੌਰਾਨ ਮਿਲਿਆ ਸੀ।


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀ ਕਿਹਾ ?


ਦਿੱਲੀ ਅਦਾਲਤ 'ਚੋਂ ਨਿਕਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜੋ ਵੀ ਹੋ ਰਿਹਾ ਹੈ, ਉਹ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਜਨਤਾ ਇਸ ਦਾ ਜਵਾਬ ਦੇਵੇਗੀ।