Lok Sabha Election 2024: ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਜਿੱਥੇ ਵਿਰੋਧੀ ਪਾਰਟੀਆਂ ਇੱਕਜੁੱਟ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਨੇ ਵੀ ਕਮਰ ਕੱਸ ਲਈ ਹੈ। ਭਾਜਪਾ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਿਹਰੇ 'ਤੇ ਇਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਦੀ ਚਾਬੀ ਮਿਲੇਗੀ। ਇਸ ਦੌਰਾਨ ਬ੍ਰਿਟਿਸ਼ ਅਖਬਾਰ ਦ ਇਕੋਨੋਮਿਸਟ ਨੇ ਦਾਅਵਾ ਕੀਤਾ ਕਿ ਪੀਐਮ ਮੋਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ ਹਨ। ਅਜਿਹੇ 'ਚ ਉਹ ਫਿਰ ਤੋਂ ਚੋਣ ਜਿੱਤ ਸਕਦੇ ਹਨ। ਗਣੇਸ਼ ਕਨੌਜੀਆ (58) ਨਾਂ ਦੇ ਵਿਅਕਤੀ ਨੇ ਉਦਾਹਰਣ ਦਿੰਦਿਆਂ ਹੋਇਆਂ ਦੱਸਿਆ ਕਿ ਉਹ ਅਨੁਸੂਚਿਤ ਜਾਤੀ ਤੋਂ ਹਨ ਅਤੇ ਆਟੋ ਰਿਕਸ਼ਾ ਚਲਾਉਂਦੇ ਹਨ।


ਕੀ ਦਾਅਵਾ ਕੀਤਾ ਹੈ?


ਅਖਬਾਰ ਨੇ ਦਾਅਵਾ ਕੀਤਾ ਕਿ ਕਨੌਜੀਆ ਹਮੇਸ਼ਾ ਕਾਂਗਰਸ ਨੂੰ ਵੋਟ ਪਾਉਂਦੇ ਹਨ, ਪਰ ਪੀਐਮ ਮੋਦੀ ਦੇ ਕਾਰਨ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਉਣਗੇ। ਅਖਬਾਰ ਨੇ ਅੱਗੇ ਕਿਹਾ ਕਿ ਪਿਛਲੀਆਂ ਦੋ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਸਰਕਾਰ ਬਣਾਈ ਸੀ, ਪਰ ਪਾਰਟੀ ਅਜੇ ਵੀ ਅੱਧੇ ਤੋਂ ਵੱਧ ਰਾਜਾਂ ਵਿੱਚ ਸੱਤਾ ਵਿੱਚ ਹੈ। ਮੌਜੂਦਾ ਸਮੇਂ ਵਿੱਚ ਜਦੋਂ ਵੀ ਆਮ ਚੋਣਾਂ ਦੀ ਗੱਲ ਆਉਂਦੀ ਹੈ ਤਾਂ ਸਭ ਕੁਝ ਬਦਲ ਜਾਂਦਾ ਹੈ।


ਇਹ ਵੀ ਪੜ੍ਹੋ: Brij Bhushan Sharan Singh Rally Clash: ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਾਫਲੇ 'ਤੇ ਪਥਰਾਅ, ਹੰਗਾਮੇ ਦੌਰਾਨ ਵਾਲ-ਵਾਲ ਬਚੇ ਭਾਜਪਾ ਸਾਂਸਦ


ਦਿ ਇਕੋਨੋਮਿਸਟ ਨੇ ਲਿਖਿਆ ਕਿ ਪੀਐਮ ਮੋਦੀ ਦੀ ਅਪਰੂਵਲ ਰੇਟਿੰਗ 77 ਫੀਸਦੀ ਤੋਂ ਜ਼ਿਆਦਾ ਹੈ, ਜੋ ਉਨ੍ਹਾਂ ਦੀ ਪਾਰਟੀ ਬੀਜੇਪੀ ਦੀ ਅਪਰੂਵਲ ਰੇਟਿੰਗ ਤੋਂ ਦੁੱਗਣੀ ਹੈ। ਉਹ ਦੁਨੀਆ ਦੇ ਸਭ ਤੋਂ ਪ੍ਰਸਿੱਧ ਚੁਣੇ ਗਏ ਨੇਤਾਵਾਂ ਵਿੱਚੋਂ ਇੱਕ ਹਨ। ਦੱਸ ਦਈਏ ਕਿ ਸਾਲ 2014 ਅਤੇ 2019 'ਚ ਹੋਈਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਪੀਐੱਮ ਮੋਦੀ ਦੇ ਚਿਹਰੇ 'ਤੇ ਚੋਣ ਜਿੱਤੀ ਸੀ।


ਵਿਰੋਧੀ ਧਿਰ ਵੀ ਕਰ ਰਹੀ ਕੋਸ਼ਿਸ਼


ਦੂਜੇ ਪਾਸੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਰੋਧੀ ਪਾਰਟੀਆਂ ਦੀ ਭਵਿੱਖੀ ਰਣਨੀਤੀ ਨੂੰ ਲੈ ਕੇ 23 ਜੂਨ ਨੂੰ ਪਟਨਾ ਵਿੱਚ ਮੀਟਿੰਗ ਸੱਦੀ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਖੁਦ ਇਸ ਨੂੰ ਸਮੇਂ ਦੀ ਲੋੜ ਦੱਸਿਆ ਹੈ।ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਸਮੇਤ ਕਈ ਨੇਤਾ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।


ਇਹ ਵੀ ਪੜ੍ਹੋ: ABP C Voter Survey: ਕੀ 2024 ਤੋਂ ਪਹਿਲਾਂ ਯੂਨੀਫਾਰਮ ਸਿਵਿਲ ਕੋਡ ਲਾਗੂ ਕਰੇਗੀ ਕੇਂਦਰ ਸਰਕਾਰ? ਸਾਹਮਣੇ ਆਏ ਹੈਰਾਨ ਕਰਨ ਵਾਲੇ ਅੰਕੜੇ