Khalistani Hardeep Singh Nijjar: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਇਸ ਮਗਰੋਂ ਭਾਰਤ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਭਾਰਤ ਨੇ ਕੈਨੇਡਾ ਦੇ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ-ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ।


ਉਧਰ, ਇਸ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨਆਈਏ) ਤੇ ਸਪੈਸ਼ਲ ਸੈੱਲ ਵੀ ਹਰਕਤ ਵਿੱਚ ਆਇਆ ਹੈ। ਐਨਆਈਏ ਨੇ ਦਾਅਵਾ ਕੀਤਾ ਹੈ ਕਿ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਹਰਦੀਪ ਸਿੰਘ ਨਿੱਝਰ ਪੰਜਾਬ ’ਚ ਨੌਜਵਾਨਾਂ ਨੂੰ ਲੁਭਾਉਣ ਤੇ ਅਤਿਵਾਦੀ ਗਰੋਹ ਬਣਾ ਕੇ ਫੰਡ ਇਕੱਠਾ ਕਰਨ ਤੇ ਵਪਾਰੀਆਂ ਤੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਿਹਾ ਸੀ। ਉਸ ਨੂੰ 2020 ਵਿੱਚ ਅਤਿਵਾਦੀ ਐਲਾਨਿਆ ਗਿਆ ਸੀ। ਉਸ ਨੇ ਖਾਲਿਸਤਾਨੀ ਰਾਇਸ਼ੁਮਾਰੀ ਕਰਵਾਈ ਸੀ।


ਹਾਸਲ ਜਾਣਕਾਰੀ ਮੁਤਾਬਕ ਕੌਮੀ ਜਾਂਚ ਏਜੰਸੀ (ਐਨਆਈਏ) ਤੇ ਸਪੈਸ਼ਲ ਸੈੱਲ ਨੇ ਕੁਝ ਚਾਰਜਸ਼ੀਟਾਂ ਵਿੱਚ ਉਸ ਦਾ ਜ਼ਿਕਰ ਕੀਤਾ ਹੈ ਜੋ ਉਨ੍ਹਾਂ ਨੇ ਹਾਲ ਹੀ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਕੀਤੀਆਂ ਹਨ। ਐਨਆਈਏ ਨੇ ਆਪਣੀ ਚਾਰਜਸ਼ੀਟ ਵਿੱਚ ਦੋਸ਼ ਲਾਇਆ ਹੈ ਕਿ ਉਹ ਪੰਜਾਬ ਵਿੱਚ ਟਾਰਗੇਟ ਕਿਲਿੰਗ ਲਈ ਅਤਿਵਾਦੀ ਸਮੂਹ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।



ਇਸ ਤਰ੍ਹਾਂ ਸਪੈਸ਼ਲ ਸੈੱਲ ਦੀ ਚਾਰਜਸ਼ੀਟ ਵਿੱਚ ਖੁਲਾਸਾ ਹੋਇਆ ਹੈ ਕਿ ਨਿੱਝਰ ਨੀਰਜ ਬਵਾਨਾ ਗਰੋਹ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ। ਸਪੈਸ਼ਲ ਸੈੱਲ ਤੇ ਐੱਨਆਈਏ ਦੋਵਾਂ ਨੇ ਆਪਣੀ ਚਾਰਜਸ਼ੀਟ ਵਿੱਚ ਜ਼ਿਕਰ ਕੀਤਾ ਹੈ ਕਿ ਨਿੱਝਰ ਨੀਰਜ ਬਵਾਨਾ ਗੈਂਗ ਸਮੇਤ ਭਾਰਤੀ ਗੈਂਗਸਟਰਾਂ ਦੀ ਮਦਦ ਕਰ ਰਿਹਾ ਸੀ।


ਇਹ ਵੀ ਪੜ੍ਹੋ: Sikhs in Canada: ਖਾਲਿਸਤਾਨੀ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਵੱਲ ਇਸ਼ਾਰਾ, ਦੇਸ਼-ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਭਾਰੀ ਚਿੰਤਾ ਦਾ ਵਿਸ਼ਾ: ਗਰੇਵਾਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਤੁਸੀਂ ਵੀ ਚਿਊਇੰਗਮ ਦੇ ਸ਼ੌਕੀਨ? ਸ਼ਾਇਦ ਇਹ ਵੀਡੀਓ ਵੇਖ ਕਹਿ ਦੇਵੋਗੇ ਜਿੰਦਗੀ ਭਰ ਲਈ ਤੌਬਾ