Jammu and Kashmir's Poonch: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਹਮਲੇ ਦੇ ਕੁਝ ਦਿਨਾਂ ਬਾਅਦ ਹਮਲੇ ਪਿੱਛੇ ਤਿੰਨ ਅੱਤਵਾਦੀਆਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਅੱਤਵਾਦੀ ਹਮਲੇ 'ਚ ਭਾਰਤੀ ਹਵਾਈ ਸੈਨਾ (air force) ਦੇ ਕਾਰਪੋਰਲ ਵਿੱਕੀ ਪਹਾੜੇ ਸ਼ਹੀਦ ਹੋ ਗਏ ਸੀ ਅਤੇ ਚਾਰ ਹੋਰ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ। ਸੂਤਰਾਂ ਮੁਤਾਬਕ ਪੁੰਛ ਹਮਲੇ ਦੀ ਜਾਂਚ ਵਿਚ ਤਿੰਨ ਨਾਂ ਸਾਹਮਣੇ ਆਏ ਹਨ- ਇਲਿਆਸ (ਸਾਬਕਾ ਪਾਕਿ ਸੈਨਾ ਕਮਾਂਡੋ), ਅਬੂ ਹਮਜ਼ਾ (ਲਸ਼ਕਰ ਕਮਾਂਡਰ) ਅਤੇ ਹਦੂਨ।
ਪੁੰਛ ਦੇ ਜੰਗਲਾਂ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ
ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਪੀਪਲਜ਼ ਐਂਟੀ ਫਾਸੀਵਾਦੀ ਫਰੰਟ (ਪੀਏਐਫਐਫ) ਲਈ ਹਮਲੇ ਕੀਤੇ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਰਾਜੌਰੀ ਅਤੇ ਪੁੰਛ ਦੇ ਜੰਗਲਾਂ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਕਈ ਸ਼ੱਕੀਆਂ ਦੀ ਪਛਾਣ ਕੀਤੀ ਹੈ ਅਤੇ ਤਿੰਨਾਂ ਅੱਤਵਾਦੀਆਂ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਜੈਸ਼ ਸਮਰਥਿਤ ਅੱਤਵਾਦੀ ਸਮੂਹ ਪੀਏਐਫਐਫ ਨੇ ਪਿਛਲੇ ਸਾਲ ਦਸੰਬਰ ਵਿੱਚ ਪੁੰਛ ਵਿੱਚ ਫੌਜ ਦੇ ਇੱਕ ਵਾਹਨ ਉੱਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਸੀ, ਜਿਸ ਵਿੱਚ ਚਾਰ ਸੈਨਿਕ ਮਾਰੇ ਗਏ ਸਨ। 4 ਮਈ ਨੂੰ ਪੁੰਛ ਜ਼ਿਲ੍ਹੇ ਦੇ ਸ਼ਾਹਸਿਤਰ ਨੇੜੇ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਦੇ ਵਿੱਚ ਪੰਜ ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਗੋਲੀਆਂ ਲੱਗੀਆਂ। ਇਨ੍ਹਾਂ ਜ਼ਖਮੀ ਜਵਾਨਾਂ ਨੂੰ ਨੇੜੇ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਅੱਤਵਾਦੀ ਜੰਗਲ 'ਚ ਭੱਜ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।