Corona cases in India: ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 2,151 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਜੋ ਪੰਜ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ। ਸਰਗਰਮ ਕੇਸ ਵਧ ਕੇ 11,903 ਹੋ ਗਏ ਹਨ। ਪਿਛਲੇ ਸਾਲ 28 ਅਕਤੂਬਰ ਨੂੰ ਕੁੱਲ 2,208 ਮਾਮਲੇ ਦਰਜ ਕੀਤੇ ਗਏ ਸਨ। ਕੋਵਿਡ -19 ਮੌਤਾਂ ਦੀ ਗਿਣਤੀ ਸੱਤ ਤਾਜ਼ਾ ਮੌਤਾਂ ਨਾਲ 5,30,848 ਹੋ ਗਈ ਹੈ। ਕੋਵਿਡ ਕੇਸਾਂ ਦੀ ਕੁੱਲ ਗਿਣਤੀ 4,47,09,676 ਹੋ ਗਈ ਹੈ।



ਦੱਸ ਦਈਏ ਮਾਹਾਰਸ਼ਟਰ ਵਿੱਚ ਇਕਦਮ ਕੇਸ ਵਧੇ ਹਨ। ਮੰਗਲਵਾਰ (28 ਮਾਰਚ) ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 450 ਨਵੇਂ ਮਾਮਲੇ ਦਰਜ ਕੀਤੇ ਗਏ। ਸਭ ਤੋਂ ਵੱਡੀ ਚਿੰਤਾ ਇਹ ਰਹੀ ਕਿ ਮੰਗਲਵਾਰ ਨੂੰ ਤਿੰਨ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਰਾਜ ਦੇ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਇਨ੍ਹਾਂ ਤਿੰਨਾਂ ਮੌਤਾਂ ਦੀ ਕੋਰੋਨਾ ਕਾਰਨ ਪੁਸ਼ਟੀ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ