Haryana Sikh Gurdwara Management Committee News: ਹਰਿਆਣਾ ਕੈਬਨਿਟ ਨੇ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (ਵਾਰਡ ਹੱਦਬੰਦੀ ਅਤੇ ਚੋਣਾਂ) ਨਿਯਮ, 2023 ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਦੀ ਇਕ ਮੀਟਿੰਗ ’ਚ ਦਿਤੀ ਗਈ।
ਜਲਦ ਹੀ ਹੋਣਗੀਆਂ ਚੋਣਾਂ
ਹਰਿਆਣਾ ਸਰਕਾਰ ਜਲਦ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ 'ਚ ਹੈ। ਸਰਕਾਰ ਨੇ ਇਸ ਲਈ ਨਿਯਮ ਬਣਾਉਣ ਦੀ ਕਵਾਇਦ ਵੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਕੈਬਨਿਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ (ਵਾਰਡਾਂ ਦੀ ਹੱਦਬੰਦੀ ਅਤੇ ਚੋਣ) ਨਿਯਮ, 2023 ਦੇ ਨਿਰਮਾਣ ਸਬੰਧੀ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ ਪ੍ਰੈੱਸ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ।
ਸੁਪਰੀਮ ਕੋਰਟ ਵੱਲੋਂ ਲਿਆ ਗਿਆ ਸੀ ਇਹ ਫੈਸਲਾ
ਪਿਛਲੇ ਸਾਲ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ 2014 ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਣ ਤੋਂ ਬਾਅਦ ਹਰਿਆਣਾ ਵਿਚ ਗੁਰਦੁਆਰਿਆਂ ਦੇ ਮਾਮਲਿਆਂ ਦੇ ਪ੍ਰਬੰਧਨ ਲਈ ਇਕ ਵੱਖਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਤੋਂ ਬਾਅਦ, ਹਰਿਆਣਾ ਸਰਕਾਰ ਨੇ ਇਕ ਐਡਹਾਕ ਗੁਰਦੁਆਰਾ ਕਮੇਟੀ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਸੀ। ਬਿਆਨ ਵਿਚ ਕਿਹਾ ਗਿਆ ਹੈ ਕਿ ਐੱਚ.ਐੱਸ.ਜੀ.ਐੱਮ.ਸੀ. ਦਾ ਕਾਰਜਕਾਲ 18 ਮਹੀਨਿਆਂ ਵਿਚ ਖ਼ਤਮ ਹੋ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਐੱਚ.ਐੱਸ.ਜੀ.ਐੱਮ.ਸੀ. ਦੇ ਮੈਂਬਰਾਂ ਨੂੰ ਚੁਣਨ ਲਈ ਹਰਿਆਣਾ ਵਿਚ ਗੁਰਦੁਆਰਿਆਂ ਦੀ ਚੋਣ ਕਰਵਾਉਣੀ ਜ਼ਰੂਰੀ ਹੈ ਤੇ ਇਸ ਉਦੇਸ਼ ਲਈ ਨਿਯਮ ਬਣਾਏ ਜਾਣ ਦੀ ਲੋੜ ਹੈ।
ਹੋਰ ਪੜ੍ਹੋ : Amritsar News: ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ, ਅੱਜ ਪੇਸ਼ ਹੋ ਸਕਦੀ ਜਾਂਚ ਰਿਪੋਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।