World Most Polluted Cities List: ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਜਾਰੀ, ਟੌਪ 5 'ਚ 3 ਭਾਰਤੀ ਸ਼ਹਿਰ
World Most Polluted Cities List: ਭਾਰਤ ਸਮੇਤ ਦੁਨੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸ਼ਹਿਰਾਂ ਦੀ ਹਵਾ ਇਨ੍ਹੀਂ ਦਿਨੀਂ ਬੇਹੱਦ ਜ਼ਹਿਰੀਲੀ ਹੋ ਗਈ ਹੈ।
World Most Polluted Cities List: ਭਾਰਤ ਸਮੇਤ ਦੁਨੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸ਼ਹਿਰਾਂ ਦੀ ਹਵਾ ਇਨ੍ਹੀਂ ਦਿਨੀਂ ਬੇਹੱਦ ਜ਼ਹਿਰੀਲੀ ਹੋ ਗਈ ਹੈ। ਇਸ ਦੌਰਾਨ ਦੁਨੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ 'ਚ ਦਿੱਲੀ ਪਹਿਲੇ ਸਥਾਨ 'ਤੇ ਹੈ, ਪਾਕਿਸਤਾਨ ਦਾ ਲਾਹੌਰ ਸ਼ਹਿਰ ਦੂਜੇ ਸਥਾਨ 'ਤੇ ਹੈ। ਚੋਟੀ ਦੇ 5 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਤਿੰਨ ਭਾਰਤੀ ਸ਼ਹਿਰ ਹਨ।
ਸਵਿਸ ਸਮੂਹ IQair ਦੁਆਰਾ ਦੁਨੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸਮੂਹ ਹਵਾ ਪ੍ਰਦੂਸ਼ਣ ਦੇ ਆਧਾਰ 'ਤੇ ਹਵਾ ਗੁਣਵੱਤਾ ਸੂਚਕਾਂਕ ਤਿਆਰ ਕਰਦਾ ਹੈ। ਸੂਚੀ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ, ਮੁੰਬਈ ਅਤੇ ਕੋਲਕਾਤਾ ਸਭ ਤੋਂ ਖ਼ਰਾਬ ਮੌਸਮ ਵਾਲੇ 10 ਸ਼ਹਿਰਾਂ ਵਿੱਚ ਸ਼ਾਮਲ ਹਨ। ਇਸ ਸੂਚੀ ਨੂੰ ਤਿਆਰ ਕਰਨ ਲਈ 3 ਨਵੰਬਰ ਨੂੰ ਸਵੇਰੇ 7.30 ਵਜੇ ਦਾ ਡਾਟਾ ਵਰਤਿਆ ਗਿਆ ਹੈ। ਹਾਲਾਂਕਿ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਦਿੱਲੀ ਸਮੇਤ ਵੱਡੇ ਸ਼ਹਿਰਾਂ ਵਿੱਚ ਹਵਾ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ।
ਕਿਹੜੇ ਹਨ ਦੁਨੀਆ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ?
ਸੂਚੀ ਨੂੰ ਦੇਖਦੇ ਹੋਏ, ਇਹ ਸਪੱਸ਼ਟ ਹੋ ਜਾਂਦਾ ਹੈ ਕਿ ਦਿੱਲੀ 519 ਦੇ AQI ਦੇ ਨਾਲ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਇਸ ਤੋਂ ਬਾਅਦ ਪਾਕਿਸਤਾਨ ਦਾ ਲਾਹੌਰ 283 ਦੇ AQI ਨਾਲ ਦੂਜੇ ਸਥਾਨ 'ਤੇ ਹੈ। ਫਿਰ ਕੋਲਕਾਤਾ 185 AQI ਨਾਲ ਤੀਜੇ ਸਥਾਨ 'ਤੇ ਹੈ। ਇਸ ਤੋਂ ਬਾਅਦ ਮੁੰਬਈ ਚੌਥੇ ਸਥਾਨ 'ਤੇ ਆਉਂਦਾ ਹੈ, ਜਿੱਥੇ AQI 173 ਦਰਜ ਕੀਤਾ ਗਿਆ ਸੀ। ਪੰਜਵੇਂ ਨੰਬਰ 'ਤੇ ਖਾੜੀ ਦੇਸ਼ ਕੁਵੈਤ ਦੀ ਰਾਜਧਾਨੀ ਕੁਵੈਤ ਸਿਟੀ ਹੈ, ਜਿੱਥੇ IQAir ਨੇ 165 AQI ਦਰਜ ਕੀਤਾ ਹੈ।
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਨੂੰ ਛੇਵੇਂ ਸਥਾਨ 'ਤੇ ਰੱਖਿਆ ਗਿਆ ਹੈ, ਜਿੱਥੇ AQI 159 ਹੈ। ਮੱਧ ਪੂਰਬ ਦੇ ਇੱਕ ਹੋਰ ਦੇਸ਼ ਇਰਾਕ ਦੀ ਰਾਜਧਾਨੀ ਬਗਦਾਦ ਨੂੰ ਸੱਤਵਾਂ ਸਥਾਨ ਦਿੱਤਾ ਗਿਆ ਹੈ, ਜਿੱਥੇ ਹਵਾ ਦੀ ਗੁਣਵੱਤਾ 158 ਹੈ। ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 158 AQI ਨਾਲ ਅੱਠਵੇਂ ਸਥਾਨ 'ਤੇ ਹੈ, ਕਤਰ ਦੀ ਰਾਜਧਾਨੀ ਦੋਹਾ 153 AQI ਨਾਲ ਨੌਵੇਂ ਸਥਾਨ 'ਤੇ ਹੈ ਅਤੇ ਚੀਨ ਦਾ ਵੁਹਾਨ ਸ਼ਹਿਰ 153 AQI ਨਾਲ 10ਵੇਂ ਸਥਾਨ 'ਤੇ ਹੈ। ਇਨ੍ਹਾਂ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ।
ਇਹ ਵੇਖੋ ਪੂਰੀ ਲਿਸਟ
Most polluted cities.
— AFP News Agency (@AFP) November 6, 2023
Ranking of the world's 10 most polluted major cities on November 3, according to Air Quality Index.#AFPGraphics pic.twitter.com/chgmwHkrdf