ਥਾਨੇ: ਕੋਰੋਨਾ ਵੈਕਸੀਨ ਦੇ ਰੀਐਕਸ਼ਨ ਬਾਰੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਮਹਾਰਾਸ਼ਟਰ ਦੇ ਥਾਨੇ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਇੱਥੇ ਭਿਵੰਡੀ ਸਥਿਤ ਹਸਪਤਾਲ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਤੁਰੰਤ ਬਾਅਦ 45 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਖ਼ਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਡਾਕਟਰ ਦੇ ਡਰਾਈਵਰ ਸੁਖਦੇਓ ਕਿਦਿਤ ਨੂੰ ਸਵੇਰੇ 11 ਵਜੇ ਦੇ ਕਰੀਬ ਟੀਕਾ ਲਾਇਆ ਗਿਆ ਤੇ ਕੁਝ ਸਮੇਂ ਬਾਅਦ ਉਸ ਨੂੰ ਚੱਕਰ ਆਉਣ ਲੱਗੇ। ਉਸ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਦਾ ਕਹਿਣ ਹੈ ਕਿ ਉਹ ਤੰਦਰੁਸਤ ਸੀ ਤੇ ਉਸ ਨੂੰ ਕੋਈ ਬਿਮਾਰੀ ਨਹੀਂ ਸੀ। ਉਧਰ, ਡਾਕਟਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪੋਸਟ ਮਾਰਟਮ ਰਿਪੋਰਟ ਆਉਣ ਮਗਰੋਂ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫੈਸਲਾ, 'ਸਰਕਾਰ ਨਾਲੋਂ ਵੱਖਰੀ ਰਾਏ, ਦੇਸ਼ਧ੍ਰੋਹ ਨਹੀਂ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904