ਪੜਚੋਲ ਕਰੋ

’ਵੀਰ ਬਾਲ ਦਿਵਸ’ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਉਲੀਕੇ ਪ੍ਰੋਗਰਾਮ, PM ਤੇ HM ਕਰਨਗੇ ਸ਼ਿਰਕਤ

ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਭਾਰਤ ਸਰਕਾਰ ਦੇਸ਼ ਭਰ ਵਿਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਣਗੇ।

ਚੰਡੀਗੜ੍ਹ: ਦੇਸ਼ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ਮਨਾਏ ਜਾ ਰਹੇ ’ਵੀਰ ਬਾਲ ਦਿਵਸ’ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। 

ਇਸ ਮੌਕੇ  ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਭਰ ਵਿਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿਚ ਹਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਦੇਣ ਲਈ ਇਸ਼ਤਿਹਾਰ ਜਾਰੀ ਕਰੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿੱਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਦੀ ਆਪ ਪ੍ਰਧਾਨਗੀ ਕਰਦੇ ਰਹੇ ਹਨ।   

ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ 15 ਲੱਖ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਦੇ ਲੇਖ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵਿਸ਼ੇਸ਼ ਸਭਾਵਾਂ ਸੱਦੀਆਂ ਗਈਆਂ ਹਨ ਜਿਹਨਾਂ ਵਿਚ 15 ਲੱਖ ਸਕੂਲਾਂ ਦੇ 97 ਲੱਖ ਟੀਚਰ ਅਤੇ 26 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸੇ ਤਰੀਕੇ ਦੇਸ਼ ਭਰ ਦੇ 42 ਹਜ਼ਾਰ 343 ਕਾਲਜਾਂ ਵਿਚ ਇਸਦੀ ਡਿਜ਼ੀਟਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਨੌਜਵਾਨ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 7083 ਰੇਲਵੇ ਸਟੇਸ਼ਨਾਂ ’ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਦੇ ਨਾਲ ਹੀ 137 ਹਵਾਈ ਅੱਡਿਆਂ ’ਤੇ ਡਿਜੀਟਲ ਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ।  

ਵਿਦੇਸ਼ਾਂ ਲਈ ਬਣਾਈ ਯੋਜਨਾ ਦਾ ਖੁਲ੍ਹਾਸਾ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟ ਦੇ ਅੰਦਰ ਪੰਜ ਦਿਨਾਂ ਵਾਸਤੇ ਇਕ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਰੇਡੀਓ ਤੇ ਟੀ ਵੀ ਸ਼ੋਅ ਰਾਹੀਂ ਇਹਨਾਂ ਨੂੰ ਪ੍ਰੋਮੋਟ ਕੀਤਾ ਜਾਵੇਗਾ ਤੇ ਇਤਿਹਾਸ ਬਰੇ ਵਟਸਅਸ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਟੈਲੀਕਮਿਊਨਿਕੇਸ਼ਨਜ਼ ਮੰਤਰਾਲੇ ਵੱਲੋਂ ਇਸਦਾ ਵਿਆਪਕ ਪੱਧਰ ’ਤੇ ਐਸ ਐਮ ਐਸ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸੀ ਬੀ ਐਸ ਈ ਨੇ ਇਸ ਦਿਹਾੜੇ ਵਾਸਤੇ ਵਿਆਪਕ ਪ੍ਰੋਗਰਾਮ ਉਲੀਕ ਹਨ ਜਿਹਨਾਂ ਵਿਚ ਮੇਜਰ ਇਵੈਂਟ ਸਟੋਰੀ ਬੋਰਡ ਕ੍ਰੀਏਟ ਕੀਤੇ ਜਾਣਗੇ ਤੇ ਪ੍ਰਮੁੱਖ ਖੇਡਾਂ ਕਰਵਾਈਆਂ ਜਾਣਗੀਆਂ ਤੇ ਜਾਗਰੂਕਤਾ ਵਾਸਤੇ ਵਾਲ ਆਫ ਐਪਰੀਸੀਏਸ਼ਨ ਕਰੀਏਟ ਕਰ ਕੇ ਬੱਚਿਆਂ ਵੱਲੋਂ ਆਪਣੇ ਘਰਾਂ ਵਿਚ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕਿਉਂਕਿ ਇਹ ਸਾਹਿਬਜ਼ਾਦਿਆਂ ਦਾ 319ਵਾਂ ਸ਼ਹੀਦੀ ਦਿਹਾੜਾ ਹੈ, ਇਸ ਲਈ 319 ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਨਾਲ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾਵੇਗਾ। । ਇਸ ਉਪਰੰਤ ਅਦਭੁੱਤ ਮਾਰਚ ਨਿਕਲੇਗਾ ਜਿਸਨੁੰ ਪ੍ਰਧਾਨ ਮੰਤਰੀ ਆਪ ਰਿਸੀਵ ਕਰਨਗੇ ਤੇ ਸਾਰੇ ਦੇਸ਼ ਵਿਚ ਸੰਦੇਸ਼ ਜਾਵੇਗਾ ਕਿ ਅਸੀਂ ਸਾਹਿਬਜ਼ਾਦਿਆਂ ਦਾ ਦਿਹਾੜਾ ਮਨਾਉਣ ਜਾ ਰਹੇ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget