ਕਸ਼ਮੀਰ ਤੋਂ ਧਾਰਾ 370 ਹਟਣ ਪਿੱਛੋਂ ਪੱਥਰਬਾਜ਼ੀ 'ਚ ਭਾਰੀ ਕਮੀ
ਕੇਂਦਰ ਸਰਕਾਰ ਨੇ 5 ਅਗਸਤ ਨੂੰ ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਜਿਸ ਤੋਂ ਬਾਅਦ, ਕਸ਼ਮੀਰ ਵਿੱਚ ਪੱਥਰਬਾਜ਼ੀ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਕਮੀ ਆਈ ਹੈ। ਗ੍ਰਹਿ ਮੰਤਰਾਲੇ ਨੇ ਅੱਜ ਸੰਸਦ ਵਿੱਚ ਆਪਣੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਸਰਕਾਰ ਦੇ ਜਵਾਬ ਮੁਤਾਬਕ 5 ਅਗਸਤ ਤੋਂ 15 ਨਵੰਬਰ ਦਰਮਿਆਨ ਘਾਟੀ ਵਿੱਚ ਹੁਣ ਤੱਕ ਪੱਥਰਬਾਜ਼ੀ ਦੇ 190 ਮਾਮਲੇ ਦਰਜ ਕੀਤੇ ਗਏ ਹਨ। ਜਦਕਿ 765 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸ੍ਰੀਨਗਰ: ਕੇਂਦਰ ਸਰਕਾਰ ਨੇ 5 ਅਗਸਤ ਨੂੰ ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਜਿਸ ਤੋਂ ਬਾਅਦ, ਕਸ਼ਮੀਰ ਵਿੱਚ ਪੱਥਰਬਾਜ਼ੀ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਕਮੀ ਆਈ ਹੈ। ਗ੍ਰਹਿ ਮੰਤਰਾਲੇ ਨੇ ਅੱਜ ਸੰਸਦ ਵਿੱਚ ਆਪਣੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਸਰਕਾਰ ਦੇ ਜਵਾਬ ਮੁਤਾਬਕ 5 ਅਗਸਤ ਤੋਂ 15 ਨਵੰਬਰ ਦਰਮਿਆਨ ਘਾਟੀ ਵਿੱਚ ਹੁਣ ਤੱਕ ਪੱਥਰਬਾਜ਼ੀ ਦੇ 190 ਮਾਮਲੇ ਦਰਜ ਕੀਤੇ ਗਏ ਹਨ। ਜਦਕਿ 765 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਾਲ ਦੀ ਸ਼ੁਰੂਆਤ ਤੋਂ 4 ਅਗਸਤ ਤੱਕ ਪੱਥਰਬਾਜ਼ੀ ਦੇ 361 ਮਾਮਲੇ ਦਰਜ ਕੀਤੇ ਗਏ ਸੀ। ਸਰਕਾਰ ਦਾ ਕਹਿਣਾ ਹੈ ਕਿ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਸਰਕਾਰ ਨੇ ਪੱਥਰਬਾਜ਼ੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਜ਼ਰੂਰੀ ਕਦਮ ਚੁੱਕੇ ਹਨ। ਪੱਥਰਬਾਜ਼ੀ ਕਰਨ ਅਤੇ ਇਸ ਨੂੰ ਉਤਸ਼ਾਹਿਤ ਕਰਨ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਨਜ਼ਰਬੰਦ ਕੀਤਾ ਗਿਆ, ਜਿਸ ਵਿਚ ਵੀ ਕੁਝ ਲੋਕਾਂ ਦੇ ਖਿਲਾਫ ਪੀਐਸਏ ਕਾਨੂੰਨ ਦੀ ਵਰਤੋਂ ਕੀਤੀ ਗਈ ਸੀ।
ਇੰਨਾ ਹੀ ਨਹੀਂ, ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਪੱਥਰਬਾਜ਼ੀ ਵਿੱਚ ਹੁਰੀਅਤ ਅਤੇ ਹੁਰੀਅਤ ਨਾਲ ਜੁੜੇ ਵੱਖ-ਵੱਖ ਵੱਖਵਾਦੀ ਸੰਗਠਨ ਵੀ ਸ਼ਾਮਲ ਹਨ। ਐਨਆਈਏ ਅੱਤਵਾਦੀ ਫੰਡਿੰਗ ਦੇ ਮਾਮਲਿਆਂ ਵਿੱਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਸਰਕਾਰ ਨੇ ਅੱਜ ਸਦਨ ਨੂੰ ਇਹ ਵੀ ਦੱਸਿਆ ਕਿ ਕਸ਼ਮੀਰ ਵਿੱਚ ਸੈਰ-ਸਪਾਟਾ ਵੀ ਮੁੜ ਟਰੈਕ ਉੱਤੇ ਪਰਤ ਰਿਹਾ ਹੈ।
ਇਸ ਦੇ ਨਾਲ ਹੀ ਪਿਛਲੇ 6 ਮਹੀਨਿਆਂ ਦੌਰਾਨ 34 ਲੱਖ 10 ਹਜ਼ਾਰ 219 ਸੈਲਾਨੀ ਕਸ਼ਮੀਰ ਦਾ ਦੌਰਾ ਕਰ ਚੁੱਕੇ ਹਨ। ਧਿਆਨ ਯੋਗ ਹੈ ਕਿ ਇਨ੍ਹਾਂ ਵਿਚੋਂ 12 ਹਜ਼ਾਰ 934 ਵਿਦੇਸ਼ੀ ਸੈਲਾਨੀ ਸਨ। ਇਸ ਸਮੇਂ ਦੌਰਾਨ ਸੈਰ ਸਪਾਟੇ ਰਾਹੀਂ 25 ਕਰੋੜ 12 ਲੱਖ ਰੁਪਏ ਦੀ ਕਮਾਈ ਹੋਈ ਹੈ।