ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ (Congress senior leader Rahul Gandhi) ਨੂੰ ਪੁਲਿਸ ਨੇ ਹਿਰਸਾਤ ਵਿੱਚ ਲੈ ਲਿਆ ਹੈ। ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਐਨਫੋਰਸਮੈਂਟ ਡਾਇਰੈਕਟੋਰੇਟ (Congress MP Enforcement Directorate (ED) ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਵਿਜੈ ਚੌਕ ਵਿੱਚ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਸਾਤ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਪੁਲਿਸ ਦੇਸ਼ ਹੈ ਤੇ ਮੋਦੀ ਇਸ ਦਾ ਰਾਜਾ ਹੈ। ਇਸ ਦੌਰਾਨ ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ।


ਰਾਹੁਲ ਤੋਂ ਇਲਾਵਾ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਸ਼ਕਤੀ ਸਿੰਘ ਗੋਹਿਲ ਸਮੇਤ 50 ਸੰਸਦ ਮੈਂਬਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਕਾਂਗਰਸ ਨੇ ਟਵੀਟ ਕੀਤਾ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੂੰ ਪੁਲਿਸ ਕੁਝ ਅਣਜਾਣ ਥਾਵਾਂ 'ਤੇ ਲੈ ਜਾ ਰਹੀ ਹੈ। ਇਹ ਸਾਰੇ ਕਾਂਗਰਸੀ ਸੰਸਦ ਮੈਂਬਰ ਰੋਸ ਮਾਰਚ ਕਰਦੇ ਹੋਏ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਜਾ ਰਹੇ ਸਨ।