ਨਵੀਂ ਦਿੱਲੀ: ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰਕੇ ਵੱਡੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਕੈਬਨਿਟ ਨੂੰ ਅਹੁਦੇ ਦੀ ਸਹੁੰ ਚੁਕਵਾਉਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੀ ਕਰਵਾਇਆ ਜਾਏਗਾ।

ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪੀਐਮ ਮੋਦੀ ਦਾ ਸਹੁੰ ਚੁੱਕ ਸਮਾਗਮ ਵਿੱਚ 2014 ਦੇ ਮੁਕਾਬਲੇ ਜ਼ਿਆਦਾ ਸ਼ਾਨਦਾਰ ਰਹੇਗਾ। ਇਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਕਈ ਦੇਸ਼ਾਂ ਦੇ ਲੀਡਰ ਸ਼ਿਰਕਤ ਕਰਨਗੇ। ਇਨ੍ਹਾਂ ਵਿੱਚ ਗੁਆਂਢੀ ਦੇਸ਼ਾਂ ਸਮੇਤ ਅਰਬ ਦੇਸ਼ਾਂ ਦੇ ਲੀਡਰਾਂ ਦੇ ਪੁੱਜਣ ਦੀ ਵੀ ਸੰਭਾਵਨਾ ਹੈ।

ਬੀਤੀ ਸ਼ਾਮ NDA ਵੱਲੋਂ ਮੋਦੀ ਨੂੰ ਸਰਬਸੰਮਤੀ ਨਾਲ ਲੀਡਰ ਚੁਣਿਆ ਗਿਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਪੀਐਮ ਮੋਦੀ ਦੀ ਮੌਜੂਦਾ ਕੈਬਨਿਟ ਭੰਗ ਹੋ ਚੁੱਕੀ ਹੈ ਤੇ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਨੇ ਸ਼ੁੱਕਰਵਾਰ ਰਾਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੇ ਅਸਤੀਫ਼ੇ ਸੌਪ ਦਿੱਤੇ ਗਏ ਹਨ।