Lok Sabha : ਲੋਕ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਕੀਤਾ ਮੁਲਤਵੀ, ਮਾਨਸੂਨ ਸੈਸ਼ਨ ਚ 20 ਬਿੱਲ ਪੇਸ਼ ਅਤੇ 22 ਬਿੱਲ ਕੀਤੇ
Monsoon Sessionਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਲੋਕ ਸਭਾ ਸਪੀਕਰ ਨੇ ਦੱਸਿਆ ਕਿ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਦੀਆਂ 17 ਬੈਠਕਾਂ ਹੋਈਆਂ।
ਦੱਸ ਦਈਏ ਕਿ ਸੈਸ਼ਨ 44 ਘੰਟੇ 15 ਮਿੰਟ ਚੱਲਿਆ। ਮਾਨਸੂਨ ਸੈਸ਼ਨ ਦੇ ਆਖਰੀ ਭਾਸ਼ਣ ਵਿੱਚ ਲੋਕ ਸਭਾ ਸਪੀਕਰ ਨੇ ਕਿਹਾ ਕਿ ਸੈਸ਼ਨ ਦੌਰਾਨ 20 ਬਿੱਲ ਪੇਸ਼ ਕੀਤੇ ਗਏ ਅਤੇ 22 ਬਿੱਲ ਪਾਸ ਕੀਤੇ ਗਏ, ਨਾਲ ਹੀ ਲੋਕ ਸਭਾ ਸਪੀਕਰ ਨੇ ਦੱਸਿਆ ਕਿ ਸਦਨ ਵਿੱਚ ਪੁੱਛੇ ਗਏ 20 ਸਵਾਲਾਂ ਦੇ ਜਵਾਬ 9 ਅਗਸਤ, 2023 ਨੂੰ ਜ਼ੁਬਾਨੀ ਤੌਰ 'ਤੇ ਦਿੱਤੇ ਗਏ ਸਨ। ਇਹ 17ਵੀਂ ਲੋਕ ਸਭਾ ਦਾ 12ਵਾਂ ਸੈਸ਼ਨ ਸੀ। ਸਪੀਕਰ ਓਮ ਬਿਰਲਾ ਨੇ ਕਾਰਵਾਈ ਵਿੱਚ ਸਹਿਯੋਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਅਤੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ।
ਇਸਤੋਂ ਇਲਾਵਾ ਬੇਭਰੋਸਗੀ ਮਤੇ 'ਤੇ ਚਰਚਾ 'ਚ ਕੁੱਲ 60 ਮੈਂਬਰਾਂ ਨੇ ਹਿੱਸਾ ਲਿਆ। ਐਨਡੀਏ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਨੂੰ ਆਵਾਜ਼ੀ ਵੋਟ ਨਾਲ ਆਸਾਨੀ ਨਾਲ ਹਰਾ ਦਿੱਤਾ। ਦਰਅਸਲ, 26 ਜੁਲਾਈ ਨੂੰ ਵਿਰੋਧੀ ਧਿਰ ਨੇ ਪੀਐਮ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਨ ਲਿਆ ਸੀ।
ਮਣੀਪੁਰ ਹਿੰਸਾ ਨੂੰ ਲੈ ਕੇ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਗੱਠਜੋੜ ਵਿਚਕਾਰ ਗਰਮ ਬਹਿਸ ਹੋਈ ਸੀ। ਇਹ ਦੂਜੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਮਨੀਪੁਰ ਹਿੰਸਾ 'ਤੇ ਚਰਚਾ ਤੋਂ ਬਾਅਦ ਮਾਨਸੂਨ ਸੈਸ਼ਨ ਦੀ ਸਮਾਪਤੀ ਕਰਦੇ ਹੋਏ ਰਾਜ ਸਭਾ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।