Farmer protest: ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰਾਜਧਾਨੀ ਦਿੱਲੀ ਤੇ ਅਰਧ ਸੈਨਿਕ ਬਲਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਇਸ ਦੇ ਚਲਦੇ ਇਤਿਹਾਸਿਕ ਲਾਲ ਕਿਲ੍ਹੇ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਇਸ ਬਾਬਤ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਵੀ ਸੁਰੱਖਿਆ ਏਜੰਸੀਆਂ ਹੀ ਲੈਣਗੀਆਂ।
ਮੈਟਰੋ ਸਟੇਸ਼ਨਾਂ ਨੂੰ ਕੀਤਾ ਗਿਆ ਬੰਦ
ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ਦੇ ਗੇਟਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਨ੍ਹਾਂ ਸਟੇਸ਼ਨਾਂ ਨੂੰ ਨਹੀਂ ਬੰਦ ਕੀਤਾ ਗਿਆ ਹੈ ਤੇ ਯਾਤਰੀਆਂ ਨੂੰ ਹੋਰ ਗੇਟਾਂ ਰਾਹੀਂ ਆਉਣ ਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਗੇਟਾਂ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਰਾਜੀਵ ਚੌਕ, ਮੰਡੀ ਹਾਊਸ, ਕੇਂਦਰੀ ਸਕੱਤਰਰੇਤ, ਪਾਟੇਲ ਚੌਕ, ਉਦਯੋਦ ਭਵਨ, ਜਨਪਥ ਤੇ ਬਾਰਾਖੰਭਾ ਰੋਡ ਉੱਤੇ ਕਈ ਗੇਟ ਬੰਦ ਕੀਤੇ ਗਏ ਹਨ।
ਜ਼ਿਕਰ ਕਰ ਦਈਏ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਵੜ੍ਹਣ ਤੋਂ ਰੋਕਣ ਲਈ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਉੱਤੇ ਕਈ ਪੱਧਰੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਵੀ ਵੱਡੀ ਗਿਣਤੀ ਵਿੱਚ ਤੈਨਾਤ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ