One Rank One Pension: ਇੱਕ ਰੈਂਕ ਇੱਕ ਪੈਨਸ਼ਨ ਮਾਮਲੇ 'ਤੇ ਸੁਪਰੀਮ ਕੋਰਟ (Supreme Court) ਨੇ ਅੱਜ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰੱਖਿਆ ਮੰਤਰਾਲੇ ਨੂੰ ਵੀ ਫਟਕਾਰ ਲਾਈ ਹੈ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇੱਕ ਰੈਂਕ ਇੱਕ ਪੈਨਸ਼ਨ (One Rank One Pension) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ।


ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਓਆਰਓਪੀ (One Rank One Pension) ਦੇ ਬਕਾਏ ਚਾਰ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ। ਸੁਪਰੀਮ ਕੋਰਟ ਨੇ ਸਰਕਾਰ ਦੇ ਇਸ ਸਰਕੂਲਰ ਦਾ ਗੰਭੀਰ ਨੋਟਿਸ ਲਿਆ ਹੈ।


ਇਹ ਵੀ ਪੜ੍ਹੋ: Miss Pooja: ਲੰਡਨ ਦੀਆਂ ਗਲੀਆਂ 'ਚ ਨੱਚ ਰਹੀ ਸੀ ਮਿਸ ਪੂਜਾ, ਫਿਰ ਹੋਇਆ ਕੁੱਝ ਅਜਿਹਾ ਕਿ ਮੰਗਣੀ ਪਈ ਮੁਆਫੀ, ਦੇਖੋ ਵੀਡੀਓ


ਦੱਸ ਦਈਏ ਕਿ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸ ਨੇ ਓਆਰਓਪੀ (One Rank One Pension) ਤਹਿਤ ਸਾਬਕਾ ਸੈਨਿਕਾਂ ਨੂੰ ਬਕਾਏ ਦੀ ਇੱਕ ਕਿਸ਼ਤ ਦਾ ਭੁਗਤਾਨ ਕਰ ਦਿੱਤਾ ਹੈ ਪਰ ਪੂਰਾ ਭੁਗਤਾਨ ਕਰਨ ਲਈ ਉਸ ਨੂੰ ਕੁਝ ਹੋਰ ਸਮਾਂ ਚਾਹੀਦਾ ਹੈ। ਇਸ ’ਤੇ ਅਦਾਲਤ ਨੇ ਕਿਹਾ ਕਿ ਪਹਿਲਾਂ 20 ਜਨਵਰੀ ਨੂੰ ਜਾਰੀ ਕੀਤਾ ਸਰਕੂਲਰ ਵਾਪਸ ਲਵੋ। ਇਸ ਤੋਂ ਬਾਅਦ ਹੀ ਅਗਲੀ ਗੱਲ ਸੁਣੀ ਜਾਵੇਗੀ।


ਇਹ ਵੀ ਪੜ੍ਹੋ: Bombay High Court Verdict: ਬੰਬੇ ਹਾਈਕੋਰਟ ਨੇ ਕਾਰ ਦੇ ਟਾਇਰ ਫੱਟਣ ਨੂੰ ਨਹੀਂ ਮੰਨਿਆ 'ਐਕਟ ਆਫ ਗੋਡ', ਬੀਮਾ ਕੰਪਨੀ ਨੂੰ ਦੇਣਾ ਪੈਣਾ ਕਰੋੜਾਂ ਦਾ ਮੁਆਵਜ਼ਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਬੋਰਡ ਇਮਤਿਹਾਨ ਖਤਮ ਹੁੰਦਿਆਂ ਹੀ ਇਹਨਾਂ ਖੇਤਰਾਂ ‘ਚ ਬਣਾਓ ਕਰੀਅਰ, 6 ਮਹੀਨਿਆਂ ਬਾਅਦ ਹੀ ਕਮਾਈ ਸ਼ੁਰੂ ਹੋ ਜਾਵੇਗੀ!