ਸ਼ਰਾਬ ਨੀਤੀ 'ਤੇ ਸੀਬੀਆਈ ਨੇ ਦਰਜ ਕੀਤੀ FIR, ਡਿਪਟੀ ਸੀਐਮ ਮਨੀਸ਼ ਸਿੰਸੋਦਿਆ ਸਣੇ 15 ਲੋਕਾਂ ਦਾ ਨਾਂ ਸ਼ਾਮਲ
ਸ਼ਰਾਬ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ! ਸੀਬੀਆਈ ਨੇ ਸਿਸੋਦੀਆ ਸਣੇ 15 ਲੋਕਾਂ 'ਤੇ ਦਰਜ ਕੀਤੀ FIR
Manish Sisodia CBI Raid: CBI ਨੇ ਕਥਿਤ ਆਬਕਾਰੀ ਘੁਟਾਲੇ ਵਿੱਚ ਆਪਣੀ FIR ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਮੁਲਜ਼ਮਾਂ ਦੇ ਨਾਂ ਸ਼ਾਮਲ ਕੀਤੇ ਹਨ। ਸੀਬੀਆਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਐਫਆਈਆਰ ਵਿੱਚ ਕੁਝ ਸ਼ਰਾਬ ਕੰਪਨੀਆਂ ਦੇ ਨਾਂ ਵੀ ਹਨ। ਇਸ ਤੋਂ ਇਲਾਵਾ ਕਈ ਅਣਪਛਾਤੇ ਲੋਕਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ। ਸੀਬੀਆਈ ਮੁਤਾਬਕ ਮਨੀਸ਼ ਸਿਸੋਦੀਆ 'ਤੇ ਅਪਰਾਧਿਕ ਸਾਜ਼ਿਸ਼ ਰਚਣ ਅਤੇ ਖਾਤਿਆਂ 'ਚ ਹੇਰਾਫੇਰੀ ਦਾ ਵੀ ਦੋਸ਼ ਹੈ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੀ ਆਬਕਾਰੀ ਨੀਤੀ 2021-22 ਦੇ ਸਬੰਧ ਵਿੱਚ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਰਾਜਾਂ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਮਨੀਸ਼ ਸਿਸੋਦੀਆ ਦੀ ਸਰਕਾਰੀ ਕਾਰ ਦੀ ਵੀ ਤਲਾਸ਼ੀ ਲਈ ਹੈ।
ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਬਕਾਰੀ ਨੀਤੀ ਵਿੱਚ ਕਥਿਤ ਉਲੰਘਣਾਵਾਂ ਅਤੇ ਖਾਮੀਆਂ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਤੋਂ ਬਾਅਦ ਇੱਕ ਮਹੀਨੇ ਬਾਅਦ ਇਹ ਛਾਪੇਮਾਰੀ ਕੀਤੀ ਗਈ ਹੈ।
ਆਬਕਾਰੀ ਵਿਭਾਗ ਦੀ ਦੇਖ-ਰੇਖ ਕਰਨ ਵਾਲੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਨੀਤੀ ਸਰਕਾਰੀ ਸ਼ਰਾਬ ਦੀਆਂ ਦੁਕਾਨਾਂ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਹੈ। ਸਿਸੋਦੀਆ ਨੇ ਕਿਹਾ ਕਿ ਮੈਂ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕਰਾਂਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇਸ ਛਾਪੇਮਾਰੀ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ
ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :