Weather Update Today: ਅੱਜ ਪੰਜਾਬ ਸਣੇ ਮੀਂਹ ਤੋਂ ਬਾਅਦ ਬਦਲੇਗਾ ਇਨ੍ਹਾਂ ਸੂਬਿਆਂ ਦਾ ਮੌਸਮ, ਦੱਖਣੀ ਭਾਰਤ 'ਚ ਵੀ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ
IMD Weather Update: ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਰਾਜਧਾਨੀ ਦਿੱਲੀ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਮੀਂਹ ਤੋਂ ਬਾਅਦ ਦਿੱਲੀ ਦੀ ਹਵਾ ਦੀ ਗੁਣਵੱਤਾ 'ਚ ਕਾਫੀ ਸੁਧਾਰ ਹੋ ਸਕਦਾ ਹੈ।
Weather Update Today: ਦੇਸ਼ ਦੇ ਕਈ ਸੂਬਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਲੋਕ ਸਵੇਰੇ-ਸ਼ਾਮ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ ਰਾਜਧਾਨੀ ਦਿੱਲੀ 'ਚ ਅੱਜ ਭਾਵ ਐਤਵਾਰ (22 ਅਕਤੂਬਰ) ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਦੱਖਣੀ ਭਾਰਤ ਦੇ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੇਰਲ 'ਚ ਅਗਲੇ ਚਾਰ ਦਿਨਾਂ ਤੱਕ ਤੂਫਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਦਾ ਮੌਸਮ ਰਹੇਗਾ ਖੁਸ਼ਕ
ਐਤਵਾਰ ਤੋਂ ਬਾਅਦ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਅਕਤੂਬਰ ਦੇ ਬਾਕੀ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਰਾਤ ਦੇ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.4, ਲੁਧਿਆਣਾ 15.6, ਪਟਿਆਲਾ 15.1, ਪਠਾਨਕੋਟ 15.4, ਬਠਿੰਡਾ 16.0, ਫਰੀਦਕੋਟ 14.5, ਗੁਰਦਾਸਪੁਰ 14.5, ਜਲੰਧਰ 14.8 ਅਤੇ ਰੋਪੜ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦਾ ਹਾਲ
ਇਸ ਦੇ ਨਾਲ ਹੀ ਪੰਜਾਬ ਦੇ ਗੁਰਦਾਸਪੁਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28.8, ਲੁਧਿਆਣਾ 27.8, ਪਟਿਆਲਾ 30.1, ਪਠਾਨਕੋਟ 30.1, ਬਠਿੰਡਾ 28.0, ਐਸਬੀਐਸ ਨਗਰ 28.0, ਬਰਨਾਲਾ 27.0, ਜਲੰਧਰ 27.3 ਅਤੇ ਰੋਪੜ 27.7 ਡਿਗਰੀ ਸੈਲਸੀਅਸ ਰਿਹਾ।
ਬੱਦਲ ਛਾਏ ਰਹਿਣ ਦੀ ਹੈ ਸੰਭਾਵਨਾ
ਦਿੱਲੀ-ਐਨਸੀਆਰ ਦੇ ਮੌਸਮ ਬਾਰੇ ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ (22 ਅਕਤੂਬਰ) ਨੂੰ ਇੱਥੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਬਾਰਿਸ਼ ਵੀ ਹੋ ਸਕਦੀ ਹੈ। ਵਿਭਾਗ ਦਾ ਕਹਿਣਾ ਹੈ ਕਿ ਬਾਰਸ਼ ਤੋਂ ਬਾਅਦ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ। ਉਥੇ ਹੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ ਯਾਨੀ 15.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। AQI ਦੀ ਗੱਲ ਕਰੀਏ ਤਾਂ ਇਹ ਖਰਾਬ ਸ਼੍ਰੇਣੀ ਵਿੱਚ ਰਿਹਾ।
ਜੇ AQI ਜ਼ੀਰੋ ਤੋਂ 50 ਦੇ ਵਿਚਕਾਰ ਹੈ ਤਾਂ ਇਸਦਾ ਮਤਲਬ ਹੈ ਕਿ ਹਵਾ ਦੀ ਗੁਣਵੱਤਾ ਚੰਗੀ ਹੈ, ਜਦੋਂ ਕਿ ਜੇ ਇਹ 50 ਤੋਂ 100 ਦੇ ਵਿਚਕਾਰ ਹੈ ਤਾਂ ਅਸੀਂ ਇਸਨੂੰ ਸੰਤੋਸ਼ਜਨਕ ਕਹਿ ਸਕਦੇ ਹਾਂ। ਇਸ ਤੋਂ ਇਲਾਵਾ 101 ਤੋਂ 200 ਦਰਮਿਆਨੀ ਸ਼੍ਰੇਣੀ ਵਿੱਚ ਅਤੇ 201 ਤੋਂ 300 ਦਰਮਿਆਨ ਮਾੜੀ ਸ਼੍ਰੇਣੀ ਵਿੱਚ ਆਉਂਦੇ ਹਨ। 301 ਤੋਂ 400 ਦੇ ਵਿਚਕਾਰ ਸਥਿਤੀ ਨੂੰ ਮਾੜਾ ਮੰਨਿਆ ਜਾਂਦਾ ਹੈ, ਜਦੋਂ ਕਿ 401 ਤੋਂ 500 ਵਿਚਕਾਰ ਹਵਾ ਦੀ ਗੁਣਵੱਤਾ ਦਾ ਪੱਧਰ ਗੰਭੀਰ ਮੰਨਿਆ ਜਾਂਦਾ ਹੈ।
ਕਿੱਥੇ ਕਹੋਗਾ ਰਹੇਗਾ ਮੌਸਮ?
ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਲੋਕਾਂ ਨੂੰ ਦਿਨ ਵੇਲੇ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲਾਂਕਿ ਰਾਤ ਨੂੰ ਮੌਸਮ ਠੰਢਾ ਹੋ ਜਾਂਦਾ ਹੈ। ਉਤਰਾਖੰਡ ਦੀ ਗੱਲ ਕਰੀਏ ਤਾਂ ਇੱਥੇ ਠੰਡ ਲਗਾਤਾਰ ਵੱਧ ਰਹੀ ਹੈ। ਕੜਾਕੇ ਦੀ ਠੰਡ ਕਾਰਨ ਪਹਾੜਾਂ 'ਚ ਘੱਟ ਲੋਕ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇੱਥੇ ਠੰਢ ਹੋਰ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੇਰਲ 'ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਉੱਤਰ-ਪੂਰਬ ਦੀ ਗੱਲ ਕਰੀਏ ਤਾਂ ਅੱਜ ਮਿਜ਼ੋਰਮ, ਮਨੀਪੁਰ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਸਾਮ ਵਿੱਚ 25 ਅਕਤੂਬਰ ਤੋਂ ਹਲਕੀ ਬਾਰਿਸ਼ ਹੋਵੇਗੀ।