ਪੜਚੋਲ ਕਰੋ

ਗੁਜਰਾਤ ‘ਚ ਬਦਲਾਅ ਦੀ ਹਵਾ ਚੱਲ ਰਹੀ ਹੈ, ਲੋਕ ਭ੍ਰਿਸ਼ਟ, ਜ਼ਾਲਮ ਅਤੇ ਨਿਕੰਮੀ ਸਰਕਾਰ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਕਾਹਲੇ: ਭਗਵੰਤ ਮਾਨ

ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਦਾ ਰਸਤਾ ਦਿਖਾਏਗੀ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ, ਜਿਸ ਨਾਲ ਸੂਬੇ ਵਿੱਚੋਂ ‘ਕਮਲ ਦੇ ਸਫਾਏ’ ਦਾ ਰਾਹ ਪੱਧਰਾ ਹੋ ਜਾਵੇਗਾ।

ਇੱਥੇ ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਦਾ ਰਸਤਾ ਦਿਖਾਏਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਕਾਂਗਰਸ ਪਹਿਲਾਂ ਹੀ ਵੈਂਟੀਲੇਟਰ ਉਤੇ ਹੈ ਅਤੇ ਮੁੱਖ ਮੁਕਾਬਲਾ ‘ਆਪ’ ਅਤੇ ਭਾਜਪਾ ਵਿਚਾਲੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਨਿਕੰਮੀ, ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ ਪਰ ਅਫਸੋਸ ਹੈ ਕਿ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ, ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਅੱਗੇ ਆਉਣ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 72.66 ਲੱਖ ਵਿੱਚੋਂ 50 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੁਜਰਾਤ ਵਾਂਗ ਭਰਤੀ ਪ੍ਰੀਖਿਆ ਲੀਕ ਹੋਣ ਵਰਗਾ ਕੋਈ ਨੁਕਸਦਾਰ ਸਿਸਟਮ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਦਿੱਤੀਆਂ ਜਾਂਦੀਆਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਕਰੀਆਂ ਵਿੱਚ ਸ਼ੋਸ਼ਣ ਵਾਲੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ, ਜਿਸ ਕਾਰਨ ਉਨ੍ਹਾਂ ਨੇ ਪੰਜਾਬ ਦੇ 36,000 ਤੋਂ ਵੱਧ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੱਕੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖ਼ੂਨ ਦੀ ਜਾਂਚ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੇ ਨਾਲ-ਨਾਲ ਵੱਡੇ ਹਸਪਤਾਲਾਂ ‘ਤੇ ਵਾਧੂ ਬੋਝ ਵੀ ਘਟਿਆ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ
Embed widget