ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਵੀਰਵਾਰ ਨੂੰ ਕਿਹਾ ਹੈ ਕਿ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦੇ ਇਰਾਦੇ ਨਾਲ ਕਿਸਾਨ ਜਥੇਬੰਦੀਆਂ ਦਾ ਵਿਰੋਧ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ। ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਇੱਕ ਫਲਾਈਓਵਰ 'ਤੇ ਪ੍ਰਦਰਸ਼ਨ ਕਾਰਨ ਫਸ ਗਿਆ ਸੀ ਜਿਸ ਤੋਂ ਬਾਅਦ ਉਹ ਰੈਲੀ ਸਮੇਤ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਏ ਬਗੈਰ ਪੰਜਾਬ ਤੋਂ ਵਾਪਸ ਪਰਤ ਗਏ ਸੀ।


ਹੁਣ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਮੋਦੀ ਦੇ 'ਜਾਨ ਨੂੰ ਖ਼ਤਰੇ' ਵਾਲੇ ਬਿਆਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਹ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਮੋਰਚਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੀ ਰੈਲੀ ਵਿੱਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ। ਇੱਥੋਂ ਤੱਕ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਉੱਥੋਂ ਲੰਘਣ ਵਾਲਾ ਹੈ। ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਰੈਲੀ ਦੀ ਅਸਫਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ ਪੰਜਾਬ ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।


ਸੰਯੁਕਤ ਕਿਸਾਨ ਮੋਰਚਾ ਨੇ ਇਹ ਬਿਆਨ ਉਸ ਸਮੇਂ ਜਾਰੀ ਕੀਤਾ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਤੋਂ ਲੈ ਕੇ ਸਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੇ ਹਨ। ਦੱਸ ਦਈਏ ਕਿ ਕਿਸਾਨ ਮੋਰਚਾ ਨੇ ਤਕਰੀਬਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ।



ਇਹ ਵੀ ਪੜ੍ਹੋ: Omicron Death: ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ! ਭਾਰਤ 'ਚ ਓਮੀਕ੍ਰੋਨ ਨੇ ਲਈ ਇੱਕ ਹੋਰ ਜਾਨ, ਦੇਸ਼ 'ਚ ਦੂਜੀ ਮੌਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904