PM Modi Flag Off Vande Bharat Train: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ 'ਤੇ ਕੇਰਲ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਮੰਗਲਵਾਰ (25 ਅਪ੍ਰੈਲ) ਨੂੰ ਸਵੇਰੇ 11:10 ਵਜੇ ਤਿਰੂਵਨੰਤਪੁਰਮ ਸੈਂਟਰਲ ਸਟੇਸ਼ਨ ਤੋਂ ਤਿਰੂਵਨੰਤਪੁਰਮ ਅਤੇ ਕਾਸਰਗੋਡ ਵਿਚਕਾਰ ਰਾਜ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।


ਪ੍ਰਧਾਨ ਮੰਤਰੀ ਦਫ਼ਤਰ (PMO) ਮੁਤਾਬਕ ਇਹ ਟਰੇਨ 11 ਜ਼ਿਲ੍ਹਿਆਂ ਵਿੱਚ ਚੱਲੇਗੀ। ਇਨ੍ਹਾਂ ਵਿੱਚ ਤਿਰੂਵਨੰਤਪੁਰਮ, ਕੋਲਮ, ਕੋਟਾਯਮ, ਏਰਨਾਕੁਲਮ, ਤ੍ਰਿਸੂਰ, ਪਲੱਕੜ, ਪਠਾਨਮਥਿੱਟਾ, ਮਲੱਪਪੁਰਮ, ਕੋਜ਼ੀਕੋਡ, ਕੰਨੂਰ ਅਤੇ ਕਾਸਰਗੋਡ ਸ਼ਾਮਲ ਹਨ।


ਤਿਰੂਵਨੰਤਪੁਰਮ 'ਚ ਰੋਡ ਸ਼ੋਅ ਕੀਤਾ


ਪੀਐਮ ਮੋਦੀ ਅੱਜ ਸਵੇਰੇ ਹੀ ਤਿਰੂਵਨੰਤਪੁਰਮ ਪਹੁੰਚ ਗਏ ਸਨ। ਇੱਥੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਪੁੱਜਣ ’ਤੇ ਉਨ੍ਹਾਂ ਰੋਡ ਸ਼ੋਅ ਕਰਕੇ ਲੋਕਾਂ ਦਾ ਸਵਾਗਤ ਵੀ ਕੀਤਾ। ਇਸ ਤੋਂ ਬਾਅਦ ਉਹ ਸੈਂਟਰਲ ਰੇਲਵੇ ਸਟੇਸ਼ਨ ਲਈ ਰਵਾਨਾ ਹੋ ਗਏ।


ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੂਵਨੰਤਪੁਰਮ ਵਿੱਚ ਡਿਜੀਟਲ ਸਾਇੰਸ ਪਾਰਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ।


ਪੀਐਮ ਮੋਦੀ ਨੇ ਬੱਚਿਆਂ ਨਾਲ ਗੱਲਬਾਤ ਕੀਤੀ
ਰੇਲਵੇ ਸਟੇਸ਼ਨ ਦੇ ਪਲੇਟਫਾਰਮ 1 ਤੋਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ, ਪੀਐਮ ਮੋਦੀ ਨੇ ਟ੍ਰੇਨ ਦੇ ਇੱਕ ਡੱਬੇ ਦੇ ਅੰਦਰ ਸਕੂਲੀ ਬੱਚਿਆਂ ਦੇ ਇੱਕ ਸਮੂਹ ਨਾਲ ਗੱਲਬਾਤ ਵੀ ਕੀਤੀ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਕਾਂਗਰਸ ਸੰਸਦ ਸ਼ਸ਼ੀ ਥਰੂਰ ਵੀ ਪ੍ਰਧਾਨ ਮੰਤਰੀ ਨਾਲ ਮੌਜੂਦ ਸਨ। ਇਸ ਦੌਰਾਨ ਬੱਚਿਆਂ ਨੇ ਮੋਦੀ ਨੂੰ ਵੰਦੇ ਭਾਰਤ ਟਰੇਨ ਦੀਆਂ ਆਪਣੀਆਂ ਪੇਂਟਿੰਗਾਂ ਅਤੇ ਸਕੈਚ ਦਿਖਾਏ।


ਪੀਐਮ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਟਰੇਨ ਨੂੰ ਰਵਾਨਾ ਕਰਦੇ ਦੇਖ ਸੈਂਕੜੇ ਲੋਕ ਦੂਜੇ ਪਾਸੇ ਪਲੇਟਫਾਰਮ 'ਤੇ ਵੀ ਇਕੱਠੇ ਹੋ ਗਏ। ਵੰਦੇ ਭਾਰਤ ਐਕਸਪ੍ਰੈਸ ਰਾਜ ਦੀ ਰਾਜਧਾਨੀ ਨੂੰ ਕੇਰਲ ਦੇ ਉੱਤਰੀ ਕਾਸਾਰਗੋਡ ਜ਼ਿਲ੍ਹੇ ਨਾਲ ਜੋੜੇਗਾ। ਪੀਐਮ ਮੋਦੀ ਦੇ ਦੌਰੇ ਨੂੰ ਲੈ ਕੇ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।