ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ  'ਤੇ ਟਵੀਟ ਕਰਕੇ ਕਿਹਾ ਕਿ ਸ੍ਰੀ ਨਗਰ 'ਚ ਕੋਈ ਧਮਾਕਾ ਨਹੀਂ ਹੋਇਆ ਹੈ। ਉੱਥੇ ਹੀ ਭਾਰਤੀ ਫੌਜ ਦੇ ਸੂਤਰਾਂ ਨੇ ਕਿਹਾ ਕਿ ਹੁਣ LoC 'ਤੇ ਹੁਣ ਕੋਈ ਗੋਲੀਬਾਰੀ ਨਹੀਂ ਹੋਈ ਅਤੇ ਜੰਗਬੰਦੀ ਦੀ ਉਲੰਘਣਾ ਨਹੀਂ ਹੋਈ ਹੈ।

ਦੱਸ ਦਈਏ ਕਿ ਥੋੜੀ ਦੇਰ ਪਹਿਲਾਂ ਖ਼ਬਰ ਸਾਹਮਣੇ ਆਈ ਸੀ ਕਿ ਪਾਕਿਸਤਾਨ ਨੇ ਸੀਜ਼ਫਾਇਰ ਦੀ ਉਲੰਘਣਾ ਕੀਤੀ ਹੈ ਅਤੇ LoC 'ਤੇ ਗੋਲੀਬਾਰੀ ਕੀਤੀ ਹੈ। ਇਸ ਤੋਂ ਬਾਅਦ ਉਮਰ  ਅਬਦੁੱਲਾ ਦਾ ਬਿਆਨ ਸਾਹਮਣੇ ਆਇਆ ਕਿ ਇਹ ਕਿਹੜੀ ਜੰਗਬੰਦੀ ਹੈ? ਜੰਮੂ ਕਸ਼ਮੀਰ ਦੇ ਸੀਐਮ ਨੇ ਇਸ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।