ਪੜਚੋਲ ਕਰੋ
Advertisement
ਇਸ ਵਾਰ ਵੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਮੋਦੀ, ਜਨਤਾ ਨੂੰ ਕੀਤੀ ਇਹ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰ ਵੀ ਦੀਵਾਲੀ ਨੂੰ ਦੇਸ਼ ਦੇ ਜਵਾਨਾਂ ਨਾਲ ਸਰਹੱਦ ਤੇ ਮਨਾਉਣਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰ ਵੀ ਦੀਵਾਲੀ ਨੂੰ ਦੇਸ਼ ਦੇ ਜਵਾਨਾਂ ਨਾਲ ਸਰਹੱਦ ਤੇ ਮਨਾਉਣਗੇ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਲੋਕਾਂ ਨੂੰ ਦੀਵਾਲੀ ਦੇ ਮੌਕੇ ‘ਤੇ ਇੱਕ ਦੀਵਾ ਦੇਸ਼ ਦੇ ਜਵਾਨਾਂ ਦੇ ਨਾਮ ਵੀ ਜਗਾਉਣ ਦੀ ਅਪੀਲ ਕੀਤੀ ਸੀ।
ਪੀਐਮ ਮੋਦੀ ਨੇ ਟਵੀਟ ਕੀਤਾ, "ਆਓ ਇਸ ਦੀਵਾਲੀ ਇੱਕ ਦੀਵਾ ਉਨ੍ਹਾਂ ਸੈਨਿਕਾਂ ਦੇ ਸਨਮਾਨ ਵਿੱਚ ਜਗਾਈਏ ਜੋ ਨਿਡਰ ਹੋ ਕੇ ਦੇਸ਼ ਦੀ ਰੱਖਿਆ ਕਰਦੇ ਹਨ।"
ਪ੍ਰਧਾਨ ਮੰਤਰੀ ਮੋਦੀ ਜਦੋਂ ਤੋਂ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬੈਠੇ ਹਨ, ਉਹ ਹਰ ਵਾਰ ਫੌਜੀਆਂ ਨਾਲ ਦੀਵਾਲੀ ਮਨਾਉਂਦੇ ਹਨ।ਪਿਛਲੇ ਸਾਲ, ਪ੍ਰਧਾਨ ਮੰਤਰੀ ਮੋਦੀ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਫੌਜੀਆਂ ਨਾਲ ਦੀਵਾਲੀ ਮਨਾਈ ਸੀ।ਇਸ ਵਾਰ ਪ੍ਰਧਾਨ ਮੰਤਰੀ ਮੋਦੀ ਸੈਨਿਕਾਂ ਨਾਲ ਸਮਾਂ ਬਿਤਾਉਣਗੇ ਅਤੇ ਚੀਨ ਅਤੇ ਪਾਕਿਸਤਾਨ ਦੀ ਸਰਹੱਦ 'ਤੇ ਤਣਾਅ ਦੇ ਵਿਚਕਾਰ ਉਨ੍ਹਾਂ ਨੂੰ ਉਤਸ਼ਾਹਿਤ ਕਰਨਗੇ। ਸ਼ੁੱਕਰਵਾਰ ਨੂੰ ਹੀ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ 'ਤੇ ਸੀਜ਼ ਫਾਇਰ ਦੀ ਉਲੰਘਣਾ ਕੀਤੀ ਹੈ। ਇਸ ਗੋਲੀਬਾਰੀ ਵਿੱਚ ਭਾਰਤ ਦੇ ਚਾਰ ਸੈਨਿਕ ਮਾਰੇ ਗਏ ਅਤੇ ਤਿੰਨ ਨਾਗਰਿਕਾਂ ਦੀ ਵੀ ਮੌਤ ਹੋਈ ਹੈ।This Diwali, let us also light a Diya as a #Salute2Soldiers who fearlessly protect our nation. Words can’t do justice to the sense of gratitude we have for our soldiers for their exemplary courage. We are also grateful to the families of those on the borders. pic.twitter.com/UAKqPLvKR8
— Narendra Modi (@narendramodi) November 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement