ਮੁਜ਼ੱਫਰਨਗਰ: ਕਿਸਾਨ ਅੰਦੋਲਨ ਦਾ ਅਗਲਾ ਵੱਡਾ ਸਟਾਪ ਪੱਛਮੀ ਉੱਤਰ ਪ੍ਰਦੇਸ਼ ਲੱਗਦਾ ਹੈ। ਕਈ ਸੂਬਿਆਂ ਦੇ ਕਿਸਾਨ ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ ਵਿੱਚ ਇਕੱਠੇ ਹੋਣ ਲਈ ਪਹੁੰਚੇ ਹਨ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਐਤਵਾਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ 15 ਸੂਬਿਆਂ ਦੇ ਹਜ਼ਾਰਾਂ ਕਿਸਾਨਾਂ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।


ਦਰਅਸਲ, ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀ ਐਸਕੇਐਮ ਨੇ ਕਿਹਾ ਕਿ ਮਹਾਂਪੰਚਾਇਤ ਇਹ ਸਾਬਤ ਕਰੇਗੀ ਕਿ ਅੰਦੋਲਨ ਨੂੰ ਸਾਰੀਆਂ ਜਾਤਾਂ, ਧਰਮਾਂ, ਸੂਬਿਆਂ, ਵਰਗਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਹਾਸਲ ਹੈ।


ਐਸਕੇਐਮ ਨੇ ਇੱਕ ਬਿਆਨ ਵਿੱਚ ਕਿਹਾ, "5 ਸਤੰਬਰ ਦੀ ਮਹਾਪੰਚਾਇਤ ਯੋਗੀ-ਮੋਦੀ ਸਰਕਾਰ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਅੰਦੋਲਨ ਦੇ ਸਮਰਥਕਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।" ਮੁਜ਼ੱਫਰਨਗਰ ਮਹਾਪੰਚਾਇਤ ਪਿਛਲੇ ਨੌਂ ਮਹੀਨਿਆਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੋਵੇਗੀ।


ਜਾਣੋ ਕੀ ਹੈ ਖਾਸ ਤਿਆਰੀ


ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਲਈ ਭੋਜਨ ਦਾ ਪ੍ਰਬੰਧ ਕਰਨ ਲਈ 500 ਲੰਗਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ 'ਚ ਸੈਂਕੜੇ ਟਰੈਕਟਰ-ਟਰਾਲੀਆਂ 'ਤੇ ਚੱਲ ਰਹੇ ਮੋਬਾਈਲ ਲੰਗਰ ਸਿਸਟਮ ਵੀ ਸ਼ਾਮਲ ਹਨ। ਮਹਾਪੰਚਾਇਤ 'ਚ ਹਿੱਸਾ ਲੈਣ ਵਾਲੇ ਕਿਸਾਨਾਂ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।


32 ਕਿਸਾਨ ਯੂਨੀਅਨਾਂ ਨੇ 8 ਸਤੰਬਰ ਦੀ ਡੈੱਡਲਾਈਨ ਦਿੱਤੀ ਹੈ


ਉਧਰ ਪੰਜਾਬ ਦੀਆਂ ਕੁੱਲ 32 ਕਿਸਾਨ ਯੂਨੀਅਨਾਂ ਨੇ ਸੂਬਾ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਲਈ 8 ਸਤੰਬਰ ਦੀ ਸਮਾਂ ਸੀਮਾ ਦਿੱਤੀ ਹੈ। ਐਸਕੇਐਮ ਨੇ ਕਿਹਾ ਕਿ ਜੇ ਕੇਸ ਵਾਪਸ ਨਾ ਲਏ ਗਏ ਤਾਂ ਕਿਸਾਨ 8 ਸਤੰਬਰ ਨੂੰ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਤਿਆਰ ਕੀਤੀ ਜਾਵੇਗੀ।






ਮਹਾਪੰਚਾਇਤ ਕਰਕੇ ਯੂਪੀ ਦੇ ਡੀਜੀਪੀ ਕੀਤਾ ਇਹ ਫੈਸਲਾ


ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਬਾਰੇ ਯੂਪੀ ਦੇ ਡੀਜੀਪੀ ਮੁਕੁਲ ਗੋਇਲ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਦੇ ਰਸਤੇ 'ਚ ਪੁਖਤਾ ਪ੍ਰਬੰਧ ਕੀਤੇ ਹਨ। ਹਰਿਆਣਾ, ਪੰਜਾਬ, ਉਤਰਾਖੰਡ ਤੋਂ ਕਿਸਾਨਾਂ ਦੇ ਆਉਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਗਈ ਹੈ। ਮੁਜ਼ੱਫਰਨਗਰ ਵਿੱਚ ਜਿੱਥੇ ਮਹਾਪੰਚਾਇਤ ਹੋਣ ਵਾਲੀ ਹੈ, ਉਸ ਮੈਦਾਨ 'ਚ ਕਿਸਾਨਾਂ ਲਈ ਖਾਸ ਪ੍ਰਬੰਧ ਕੀਤੇ ਗਏ ਹਨ।


ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਤੋਂ ਪਹੁੰਚੇ ਕਿਸਾਨ


ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਮੁਜ਼ੱਫਰਨਗਰ ਵਿੱਚ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਬੀਕੇਯੂ ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਵੀ ਕਿਸਾਨ ਮਹਾਪੰਚਾਇਤ 'ਚ ਸ਼ਾਮਲ ਹੋਣ ਲਈ ਆਏ ਹਨ।


ਰਾਕੇਸ਼ ਟਿਕੈਤ ਸਮੇਤ ਵੱਡੇ ਨੇਤਾ ਹੋਣਗੇ ਸ਼ਾਮਲ


ਭਾਰਤੀ ਕਿਸਾਨ ਯੂਨੀਅਨ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਦੱਸਿਆ ਕਿ ਰਾਕੇਸ਼ ਟਿਕੈਤ ਸਮੇਤ ਸੀਨੀਅਰ ਆਗੂ 5 ਸਤੰਬਰ ਨੂੰ ਇੱਥੇ ਪਹੁੰਚਣਗੇ। ਰਾਕੇਸ਼ ਟਿਕੈਤ ਦੇ ਪੁੱਤਰ ਚਰਨ ਸਿੰਘ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਉਦੋਂ ਤੱਕ ਘਰ ਨਹੀਂ ਆਉਣਗੇ ਜਦੋਂ ਤੱਕ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲੈਂਦੀ।


ਡੀਐਮ ਨੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਨਿਰਦੇਸ਼


ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਭੂਸ਼ਣ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਸ਼ਨੀਵਾਰ ਸ਼ਾਮ 6 ਵਜੇ ਤੋਂ 5 ਸਤੰਬਰ ਨੂੰ ਮਹਾਂਪੰਚਾਇਤ ਦੇ ਅੰਤ ਤੱਕ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਕਦਮ ਸੁਰੱਖਿਆ ਦੇ ਨਜ਼ਰੀਏ ਤੋਂ ਚੁੱਕਿਆ ਗਿਆ ਹੈ। ਇਸ ਦੌਰਾਨ ਮੁਜ਼ੱਫਰਨਗਰ ਜ਼ਿਲ੍ਹਾ ਅਧਿਕਾਰੀਆਂ ਨੇ ਮਹਾਪੰਚਾਇਤ ਦੇ ਮੱਦੇਨਜ਼ਰ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।


ਇਹ ਵੀ ਪੜ੍ਹੋ: Teacher's Day 2021: ਤਾਂ ਇਸ ਲਈ 05 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ, ਜਾਣੋ ਕੀ ਹੈ ਕਹਾਣੀ ਅਤੇ ਮਹੱਤਤਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904