ਸ਼ਿਮਲਾ: ਖਾਲਿਸਤਾਨ ਪੱਖੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਨੇ ਕਥਿਤ ਤੌਰ 'ਤੇ ਇਹ ਧਮਕੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਪਹਾੜੀ ਰਾਜ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਇਹ ਧਮਕੀ ਸ਼ਿਮਲਾ ਦੇ ਬਹੁਗਿਣਤੀ ਪੱਤਰਕਾਰਾਂ ਨੂੰ ਇਕੋ ਸਮੇਂ ਸ਼ੁੱਕਰਵਾਰ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਤਕ ਰਿਕਾਰਡ ਕੀਤੇ ਫੋਨ ਕਾਲ ਰਾਹੀਂ ਦਿੱਤੀ ਗਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੁਰਪਤਵੰਤ ਸਿੰਘ ਪੰਨੂ ਵਜੋਂ ਕੀਤੀ, ਜੋ ਐਸਐਫਜੇ ਦੇ ਜਨਰਲ ਸਲਾਹਕਾਰ ਹਨ।




ਪਨੂੰ ਨੇ ਕਿਹਾ ਹੈ,"ਅਸੀਂ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਭਾਰਤੀ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ," ਕਾਲ ਵਿੱਚ ਅੱਗੇ ਕਿਹਾ ਗਿਆ, "ਹਿਮਾਚਲ ਪ੍ਰਦੇਸ਼ ਪੰਜਾਬ ਦਾ ਹਿੱਸਾ ਸੀ ਤੇ ਅਸੀਂ ਪੰਜਾਬ ਵਿੱਚ ਰਾਇਸ਼ੁਮਾਰੀ ਦੀ ਮੰਗ ਕਰ ਰਹੇ ਹਾਂ। ਇੱਕ ਵਾਰ ਜਦੋਂ ਅਸੀਂ ਪੰਜਾਬ ਨੂੰ ਆਜ਼ਾਦ ਕਰਾ ਲਵਾਂਗੇ, ਤਾਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਸੀਂ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਖੇਤਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਵਾਂਗੇ ਜੋ ਪੰਜਾਬ ਦਾ ਹਿੱਸਾ ਸਨ।”


ਪੰਨੂ ਨੇ ਕਿਸਾਨਾਂ ਤੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜੈ ਰਾਮ ਠਾਕੁਰ ਨੂੰ ਤਿਰੰਗਾ ਲਹਿਰਾਉਣ ਦੀ ਆਗਿਆ ਨਾ ਦੇਣ। ਹਿਮਾਚਲ ਪ੍ਰਦੇਸ਼ ਦੇ ਕੁਝ ਆਮ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਦਾ ਫੋਨ ਆਇਆ ਹੈ।


ਹਿਮਾਚਲ ਪ੍ਰਦੇਸ਼ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਹੈ: “ਕੁਝ ਪੱਤਰਕਾਰਾਂ ਨੂੰ ਵਿਦੇਸ਼ ਤੋਂ ਭੇਜੇ ਗਏ ਖਾਲਿਸਤਾਨ ਪੱਖੀ ਤੱਤਾਂ ਵੱਲੋਂ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਮਿਲ ਰਹੇ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਕੇਂਦਰੀ ਸੁਰੱਖਿਆ ਤੇ ਖੁਫੀਆ ਏਜੰਸੀਆਂ ਦੇ ਨਾਲ ਰਾਜ ਵਿਚ ਰਾਜ ਦੀ ਸ਼ਾਂਤੀ ਤੇ ਸੁਰੱਖਿਆ ਨੂੰ ਵਿਗਾੜਨ ਲਈ ਦੇਸ਼ ਵਿਰੋਧੀ ਅਨਸਰਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਸਮਰੱਥ ਹੈ।”


ਇਹ ਵੀ ਪੜ੍ਹੋ: JPC Probe: ਅਕਾਲੀ ਦਲ, ਬਸਪਾ ਤੇ ਸ਼ਿਵ ਸੈਨਾ ਸਣੇ 8 ਪਾਰਟੀਆਂ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਲਈ ਮੰਗੀ JPC ਜਾਂਚ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904