ਨਵੀਂ ਦਿੱਲੀ: ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਨਿਊਜ਼ ਏਜੰਸੀ ਦੇ ਸੂਤਰਾਂ ਮੁਤਾਬਕ, ਦਿੱਲੀ ਪੁਲਿਸ ਨੂੰ ਅੱਤਵਾਦੀ ਖਤਰੇ ਦਾ ਖੁਫੀਆ ਜਾਣਕਾਰੀ ਮਿਲੀ ਹੈ। 4-5 ਅੱਤਵਾਦੀ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ।
ਕ੍ਰਾਈਮ ਬ੍ਰਾਂਚ ਤੇ ਸਪੈਸ਼ਲ ਸੈੱਲ ਵੀ ਦਿੱਲੀ ਦੇ ਸਾਰੇ 15 ਪੁਲਿਸ ਜ਼ਿਲ੍ਹਿਆਂ ਨਾਲ ਹਾਈ ਅਲਰਟ 'ਤੇ ਹਨ। ਸੂਬੇ ਦੀਆਂ ਸਰਹੱਦਾਂ 'ਤੇ ਟ੍ਰੈਫਿਕ 'ਤੇ ਨੇੜਿਓ ਨਜ਼ਰ ਰੱਖੀ ਜਾ ਰਹੀ ਹੈ। ਬਾਜ਼ਾਰਾਂ ਤੇ ਹਸਪਤਾਲਾਂ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਉਧਰ, ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਟਰੱਕ ਰਾਹੀਂ ਜੰਮੂ-ਕਸ਼ਮੀਰ ਤੋਂ ਰਵਾਨਾ ਹੋਏ ਹਨ। ਉਹ ਬੱਸ, ਕਾਰ ਜਾਂ ਟੈਕਸੀ ਰਾਹੀਂ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ। ਦਿੱਲੀ ਦੇ ਸਾਰੇ ਹੋਟਲਾਂ ਤੇ ਗੈਸਟ ਹਾਊਸਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਕਸ਼ਮੀਰ ਦੀਆਂ ਰਜਿਸਟ੍ਰੇਸ਼ਨ ਨੰਬਰ ਵਾਲੀਆਂ ਕਾਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਾਰੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਦੱਖਣੀ ਕਸ਼ਮੀਰ ਵਿੱਚ ਭਾਰਤੀ ਫੌਜ ਨੇ ਦੋ ਵੱਖ-ਵੱਖ ਮੁਕਾਬਲੇ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਇਹ ਵੀ ਪੜ੍ਹੋ:
ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904