ਪੜਚੋਲ ਕਰੋ
Advertisement
ਕੀ ਭਾਰਤ ‘ਚ ਸਭ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਦੇ? 75 ਫੀਸਦੀ ਲੋਕਾਂ ਨੇ ਦਿੱਤਾ ਇਹ ਜਵਾਬ
ਦੇਸ਼ ਦੇ ਤਿੰਨ ਚੌਥਾਈ ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਭਾਰਤ ‘ਚ ਸਾਰੇ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਦੇ ਹਨ। ਇਹ ਖੁਲਾਸਾ ਹਾਲ ਹੀ ‘ਚ ਕੀਤੇ ਗਏ ਸਰਵੇ ‘ਚ ਹੋਇਆ ਹੈ।
ਨਵੀਂ ਦਿੱਲੀ: ਦੇਸ਼ ਦੇ ਤਿੰਨ ਚੌਥਾਈ ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਭਾਰਤ ‘ਚ ਸਾਰੇ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਦੇ ਹਨ। ਇਹ ਖੁਲਾਸਾ ਹਾਲ ਹੀ ‘ਚ ਕੀਤੇ ਗਏ ਸਰਵੇ ‘ਚ ਹੋਇਆ ਹੈ। ਇਹ ਸਰਵੇ ਸੈਂਟਰ ਫ਼ਾਰ ਸਟੱਡੀਜ਼ ਆਫ਼ ਡਵੈਲਪਿੰਗ ਸੁਸਾਈਟੀਜ਼ ਨੇ ਕੀਤਾ ਹੈ। ਸਰਵੇ ਦਾ ਮਕਸਦ ਇਹ ਜਾਣਨਾ ਸੀ ਕਿ ਕਿਸ ਤਰ੍ਹਾਂ ਸੋਸ਼ਲ ਮੀਡੀਆ ਤੇ ਸਮਾਰਟਫੋਨ ਵੋਟਰਸ ‘ਤੇ ਪ੍ਰਭਾਅ ਪਾਉਂਦੇ ਹਨ।
ਅਜਿਹੇ ਲੋਕ ਜੋ ਸੋਸ਼ਲ ਮੀਡੀਆ ਦਾ ਇਸਤੇਮਾਲ ਨਹੀਂ ਕਰਦੇ ਉਨ੍ਹਾਂ ਵਿੱਚੋਂ 73 ਫੀਸਦ ਦਾ ਕਹਿਣਾ ਹੈ ਕਿ ਭਾਰਤ ਸਾਰੇ ਲੋਕਾਂ ਦੇ ਰਹਿਣ ਲਈ ਹੈ। ਜੋ ਲੋਕ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੇ ਹਨ, ਉਨ੍ਹਾਂ ਵਿੱਚੋਂ 75 ਫੀਸਦ ਦਾ ਮੰਨਣਾ ਹੈ ਕਿ ਭਾਰਤ ਸਭ ਧਰਮ ਤੇ ਮਜ਼ਹਬ ਦੇ ਲੋਕਾਂ ਲਈ ਹੈ।
ਇਹ ਸਰਵੇ ਸੀਐਸਡੀਐਸ ਵੱਲੋਂ ਅਪਰੈਲ ਤੇ ਮਈ ਦੇ ਮਹੀਨੇ ‘ਚ ਫੀਲਡ ‘ਚ ਜਾ ਕੇ ਕੀਤਾ ਗਿਆ। ਇਸ ‘ਚ 26 ਸੂਬਿਆਂ ਦੇ 211 ਸੰਸਦੀ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement