Crime News: 14 ਘੰਟਿਆਂ 'ਚ ਗੋਲ਼ੀਬਾਰੀ ਦੀਆਂ ਤਿੰਨ ਘਟਨਾਵਾਂ ਨਾਲ ਕੰਬੀ ਦਿੱਲੀ, ਕੇਜਰੀਵਾਲ ਨੇ ਕਿਹਾ-ਜੰਗਲਰਾਜ
ਹੁਣ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (arvind Kejriwal) ਨੇ ਇਸ ਮਾਮਲੇ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨ੍ਹਾਂ ਘਟਨਾਵਾਂ ਬਾਰੇ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
Crime News: ਦਿੱਲੀ 'ਚ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਨੇ ਇੱਕ ਵਾਰ ਫਿਰ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਹਿਲਾਂ ਨਰੂਆਣਾ ਦੇ ਕਾਰ ਸ਼ੋਅਰੂਮ ਤੇ ਫਿਰ ਹੋਟਲ ਤੇ ਮਿਠਾਈ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਦਾ ਮਕਸਦ ਕਿਸੇ ਨੂੰ ਮਾਰਨਾ ਨਹੀਂ ਸੀ ਬਲਕਿ ਸਿਰਫ ਸੁਰੱਖਿਆ ਦੇ ਪੈਸੇ ਮੰਗਣਾ ਸੀ।
ਹੁਣ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (arvind Kejriwal) ਨੇ ਇਸ ਮਾਮਲੇ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨ੍ਹਾਂ ਘਟਨਾਵਾਂ ਬਾਰੇ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
दिल्ली में कानून व्यवस्था ख़त्म हो गई है। पूरी तरह से जंगल राज है। देश की राजधानी में लोग असुरक्षित महसूस कर रहे हैं। दिल्ली की कानून व्यवस्था अमित शाह जी के अंडर आती है। उन्हें तुरंत प्रभावी कदम उठाने होंगे। pic.twitter.com/bLc3otocYa
— Arvind Kejriwal (@ArvindKejriwal) September 29, 2024
ਕੇਜਰੀਵਾਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਦਿੱਲੀ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ। ਇੱਥੇ ਪੂਰਾ ਜੰਗਲ ਰਾਜ ਹੈ। ਦੇਸ਼ ਦੀ ਰਾਜਧਾਨੀ ਵਿੱਚ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿੱਲੀ ਦੀ ਕਾਨੂੰਨ ਵਿਵਸਥਾ ਅਮਿਤ ਸ਼ਾਹ ਦੇ ਅਧੀਨ ਆਉਂਦੀ ਹੈ। ਉਨ੍ਹਾਂ ਨੂੰ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਪੈਣਗੇ।
Rise of Gangs & Gangsters in Delhi
— Saurabh Bharadwaj (@Saurabh_MLAgk) September 29, 2024
- Firing for extortion at Nangloi Sweet shop
- Firing for extortion at Naraina Car showroom
- 3 crores worth Jwellery looter at Gulabi Bagh
- Shots fired at Mahipalpur Hotel
LG saab on Foreign trip, BJP MPs missing pic.twitter.com/lPvwebwVTY
ਇਸ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ (saurabh bhardwaj) ਨੇ ਕਿਹਾ, ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਖ਼ਰਾਬ ਕਦੇ ਨਹੀਂ ਰਹੀ। ਜੇ ਤੁਸੀਂ ਅੱਜ ਕਿਸੇ ਵੀ ਕਾਰੋਬਾਰੀ ਦੀ ਪਾਰਟੀ 'ਚ ਜਾਓ ਤਾਂ ਤੁਹਾਨੂੰ ਪਤਾ ਲੱਗੇਗਾ ਕਿ 100 'ਚੋਂ 80 ਲੋਕ ਰੰਗਦਾਰੀ ਦੇ ਸ਼ਿਕਾਰ ਹਨ। ਲੋਕ ਗੈਂਗਸਟਰਾਂ ਤੋਂ ਡਰਦੇ ਹਨ। ਦਿੱਲੀ ਦੇ LG ਹਰ ਰੋਜ਼ ਦਿੱਲੀ ਦੀ ਚੁਣੀ ਹੋਈ ਸਰਕਾਰ 'ਤੇ ਬਿਆਨ ਦਿੰਦੇ ਹਨ। ਉਨ੍ਹਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ। ਦਿੱਲੀ ਵਿੱਚ 209 ਥਾਣੇ ਹਨ। LG ਨੂੰ ਰੋਜ਼ਾਨਾ ਘੱਟੋ-ਘੱਟ 1 ਸਟੇਸ਼ਨ ਦੀ ਜਾਂਚ ਕਰਨੀ ਚਾਹੀਦੀ ਹੈ। ਉਹ ਅਜਿਹਾ ਕਿਉਂ ਨਹੀਂ ਕਰ ਰਹੇ ?