ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਕੀਤਾ ਹੰਗਾਮਾ
Kanpur News : ਕਾਨਪੁਰ ਜ਼ਿਲੇ ਦੇ ਬਰਾੜਾ ਇਲਾਕੇ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਘਰ 'ਚ ਬਣੇ 'ਸੈਪਟਿਕ ਟੈਂਕ' 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ।
Kanpur News : ਕਾਨਪੁਰ ਜ਼ਿਲੇ ਦੇ ਬਰਾੜਾ ਇਲਾਕੇ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਘਰ 'ਚ ਬਣੇ 'ਸੈਪਟਿਕ ਟੈਂਕ' 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਕਾਨਪੁਰ ਦੇ ਪੁਲਿਸ ਡਿਪਟੀ ਕਮਿਸ਼ਨਰ ਦੱਖਣ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਬਾਲ ਗੋਵਿੰਦ ਨਾਂ ਦਾ ਠੇਕੇਦਾਰ ਬਰਾੜਾ ਇਲਾਕੇ 'ਚ ਸਥਿਤ ਮਾਲਵੀਆ ਨਗਰ 'ਚ ਮਕਾਨ ਬਣਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ਿਵਾ ਤਿਵਾੜੀ (25), ਅੰਕਿਤ ਪਾਲ (22) ਅਤੇ ਅਮਿਤ ਕੁਮਾਰ (25) ਨਾਮਕ ਮਜ਼ਦੂਰ ਵੀ ਇਸ ਦੀ ਉਸਾਰੀ ਵਿੱਚ ਲੱਗੇ ਹੋਏ ਸਨ।
मकान में सेप्टिक टैंक की शटरिंग को निकालने के लिए 3 मजदूर अंदर घुसे थे। अचानक से उनका दम घुटने लगा। तीनों को अस्पताल ले जाया गया। जहां डॉक्टरों ने तीनों को मृत घोषित कर दिया। परिजनों की तहरीर के आधार पर FIR दर्ज़ कर कार्रवाई की जाएगी: विकास पांडे, ACP, गोविंद नगर, कानपुर pic.twitter.com/lA2mUAaL3Y
— ANI_HindiNews (@AHindinews) September 18, 2022
ਪੁਲਿਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਤਿੰਨੇ ਮਜ਼ਦੂਰ ਘਰ ਦੇ ਨਿਰਮਾਣ ਅਧੀਨ ਸੈਪਟਿਕ ਟੈਂਕ ਦੇ ਅੰਦਰ ਗਏ ਸਨ ਕਿ ਇਸ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਠੇਕੇਦਾਰ ਨੇ ਤਿੰਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਹ ਬਾਹਰ ਆ ਗਿਆ।
ਪੁਲਿਸ ਡਿਪਟੀ ਕਮਿਸ਼ਨਰ ਨੇ ਦਿੱਤੀ ਇਹ ਜਾਣਕਾਰੀ
ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਸ਼ਿਵ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੰਕਿਤ ਅਤੇ ਅਮਿਤ ਨੂੰ ਰੀਜੈਂਸੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਸੜਕ ’ਤੇ ਜਾਮ ਲਗਾ ਕੇ ਹੰਗਾਮਾ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਸਮਝਾ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।