Gujarat News: ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਹੋਲੀ ਦੀ ਖੁਸ਼ੀ ਸੋਗ ਵਿੱਚ ਬਦਲ ਗਈ। ਸ਼ੁੱਕਰਵਾਰ (14 ਮਾਰਚ) ਸਵੇਰੇ ਇੱਥੇ ਇੱਕ 12 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਘਟਨਾ 150 ਫੁੱਟ ਰਿੰਗ ਰੋਡ ਖੇਤਰ ਵਿੱਚ ਵਾਪਰੀ ਅਤੇ ਇਮਾਰਤ ਵਿੱਚ ਫਸੇ ਲਗਭਗ 40 ਨਿਵਾਸੀਆਂ ਨੂੰ ਬਚਾ ਲਿਆ ਗਿਆ। ਸਹਾਇਕ ਪੁਲਿਸ ਕਮਿਸ਼ਨਰ ਬੀ.ਜੇ. ਚੌਧਰੀ ਨੇ ਦੱਸਿਆ ਕਿ ਸਵੇਰੇ ਲਗਭਗ 9.30 ਵਜੇ ਐਟਲਾਂਟਿਸ ਅਪਾਰਟਮੈਂਟ ਦੀ ਛੇਵੀਂ ਮੰਜ਼ਿਲ 'ਤੇ ਇੱਕ ਫਲੈਟ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਕਲਪੇਸ਼ ਤੇ ਮਯੂਰ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚੋਂ ਦੋ ਬਾਹਰਲੇ ਸਨ ਅਤੇ ਕਿਸੇ ਕੰਮ ਲਈ ਇਮਾਰਤ ਵਿੱਚ ਆਏ ਸਨ।
ਅਧਿਕਾਰੀ ਨੇ ਕਿਹਾ ਕਿ ਅਸੀਂ ਉੱਪਰਲੀਆਂ ਮੰਜ਼ਿਲਾਂ 'ਤੇ ਫਸੇ ਲਗਭਗ 40 ਲੋਕਾਂ ਨੂੰ ਬਚਾਇਆ ਹੈ। ਇਨ੍ਹਾਂ ਵਿੱਚੋਂ ਪੰਜ ਲੋਕਾਂ ਨੂੰ ਫਾਇਰ ਵਿਭਾਗ ਦੀ ਹਾਈਡ੍ਰੌਲਿਕ ਕਰੇਨ ਦੀ ਮਦਦ ਨਾਲ ਹੇਠਾਂ ਲਿਆਂਦਾ ਗਿਆ। ਇਸ ਸਬੰਧੀ ਜਾਂਚ ਚੱਲ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ