Weather Update Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਲੋਕਾਂ ਨੂੰ ਗਰਮੀ ਦੇ ਪ੍ਰਕੋਪ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਰਹੇਗਾ। ਆਈਐਮਡੀ ਮੁਤਾਬਕ ਮਈ ਦੇ ਅੰਤ ਨਾਲ ਤੇਜ਼ ਧੁੱਪ ਵੀ ਗਾਇਬ ਹੋ ਗਈ। ਦਿੱਲੀ-ਐੱਨਸੀਆਰ 'ਚ 28 ਮਈ ਐਤਵਾਰ ਦੀ ਰਾਤ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਿਸ ਕਾਰਨ ਮੌਸਮ ਫਿਰ ਤੋਂ ਸੁਹਾਵਣਾ ਹੋ ਗਿਆ ਹੈ।
70-80 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਆਈਐਮਡੀ ਦੇ ਅਨੁਸਾਰ, ਰਾਤ ਨੂੰ ਦਿੱਲੀ ਦੇ ਜੰਤਰ-ਮੰਤਰ, ਵਿਜੇ ਚੌਕ, ਪਾਰਲੀਮੈਂਟ ਸਟਰੀਟ ਅਤੇ ਕਨਾਟ ਪਲੇਸ ਵਿੱਚ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਨੋਇਡਾ, ਗਾਜ਼ੀਆਬਾਦ ਅਤੇ ਗੁੜਗਾਓਂ ਵਿੱਚ ਵੀ ਮੀਂਹ ਪਿਆ। ਇੱਕ-ਦੋ ਦਿਨ ਬਰਸਾਤ ਜਾਰੀ ਰਹੇਗੀ। ਰਾਜਸਥਾਨ ਦੇ ਬੀਕਾਨੇਰ, ਜੈਸਲਮੇਰ, ਬਾੜਮੇਰ, ਜਾਲੋਰ, ਜੋਧਪੁਰ, ਰਾਜਸਮੰਦ, ਸਿਰੋਹੀ, ਉਦੈਪੁਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਦੇ ਇਨ੍ਹਾਂ ਇਲਾਕਿਆਂ 'ਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਆਰੇਂਜ ਅਲਰਟ ਜਾਰੀ
ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਮੌਸਮ ਦਾ ਪੈਟਰਨ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਕੁਝ ਥਾਵਾਂ 'ਤੇ ਆਰੇਂਜ ਅਲਰਟ ਅਤੇ ਕੁਝ ਇਲਾਕਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ ਨਿਧੇਰਾ ਗੜ੍ਹ, ਬਾਗੇਸ਼ਵਰ, ਅਲਮੋਸ਼ ਦੇ ਨਾਲ-ਨਾਲ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :