Manish Sisodia Arrested: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਸੀਬੀਆਈ ਨੇ ਪੁੱਛਗਿੱਛ ਲਈ ਬੁਲਾਇਆ ਸੀ। ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁਲਜ਼ਮ ਵਜੋਂ ਗ੍ਰਿਫ਼ਤਾਰ ਕਰ ਲਿਆ। ਉਦੋਂ ਤੋਂ ਹੀ ਸੀਬੀਆਈ ਮੁੱਖ ਦਫ਼ਤਰ ਦੇ ਬਾਹਰ ਕੱਲ੍ਹ ਦੇ ਮੁਕਾਬਲੇ ਅੱਜ ਵੀ ਸਖ਼ਤ ਸੁਰੱਖਿਆ ਪ੍ਰਬੰਧ ਦੇਖਣ ਨੂੰ ਮਿਲ ਰਹੇ ਹਨ।


ਮਨੀਸ਼ ਸਿਸੋਦੀਆ ਨੂੰ ਅੱਜ ਦੁਪਹਿਰ 2 ਵਜੇ ਤੋਂ ਬਾਅਦ ਰਾਉਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਅਦਾਲਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਅਜਿਹਾ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਕੀਤਾ ਜਾ ਸਕਦਾ ਹੈ।


ਸੀਬੀਆਈ ਦਫ਼ਤਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ


ਗ੍ਰਿਫ਼ਤਾਰੀ ਤੋਂ ਬਾਅਦ ਕੱਲ੍ਹ ਦੇ ਮੁਕਾਬਲੇ ਅੱਜ ਸਵੇਰ ਤੋਂ ਹੀ ਸੀਬੀਆਈ ਦਫ਼ਤਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਫ਼ਤਰ ਦੇ ਬਾਹਰ ਕਰੀਬ 4 ਲੇਅਰ ਬੈਰੀਕੇਡਿੰਗ ਕੀਤੀ ਗਈ ਹੈ। ਸੀਬੀਆਈ ਦਫ਼ਤਰ ਦੇ ਬਾਹਰ ਨੀਮ ਫ਼ੌਜੀ ਬਲ ਵੀ ਤਾਇਨਾਤ ਹਨ। ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਜਾਂਚ ਲਈ ਵੱਡੀ ਗਿਣਤੀ ਵਿੱਚ ਸੀਆਰਪੀਐਫ ਅਤੇ ਸੀਆਈਐਸਐਫ ਦੇ ਜਵਾਨ ਤਾਇਨਾਤ ਹਨ। ਇੱਥੇ ਲੋਕਾਂ ਦੇ ਹਰ ਵਾਹਨ ਨੂੰ ਰੋਕ ਕੇ ਪਹਿਲਾਂ ਉਨ੍ਹਾਂ ਦੇ ਪਛਾਣ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ। ਫਿਰ ਕਾਰ ਦੀ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਅੰਦਰ ਐਂਟਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਡੇ ਮੁੱਦੇ ਕਾਰਨ ਇੱਥੇ ਮੀਡੀਆ ਕਰਮੀਆਂ ਦਾ ਇਕੱਠ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ।


ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨੀਸ਼ ਸਿਸੋਦੀਆ ਦਾ ਮੈਡੀਕਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਮਨੀਸ਼ ਸਿਸੋਦੀਆ ਦੀ ਪੇਸ਼ੀ ਦਿੱਲੀ ਦੇ ਰਾਉਸ ਐਵੇਨਿਊ ਕੋਰਟ 'ਚ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਮਨੀਸ਼ ਸਿਸੋਦੀਆ ਦਾ ਕੇਸ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਲੜ ਸਕਦੇ ਹਨ।


ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾ ਰਹੀ ਹੈ


ਦੱਸ ਦੇਈਏ ਕਿ ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾ ਰਹੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨਗੇ। ਹੈੱਡਕੁਆਰਟਰ ਨੂੰ ਵੀ ਘੇਰਾ ਪਾਉਣਗੇ