ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਹਾਥਰਸ ਪੀੜਤ ਦਾ ਰਾਤ ਨੂੰ ਕਿਉਂ ਕੀਤਾ ਗਿਆ ਅੰਤਿਮ ਸੰਸਕਾਰ? ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਇਹ ਕਾਰਨ
ਯੂਪੀ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਕਿਹਾ ਕਿ ਜਾਂਚ ਨੂੰ ਟ੍ਰੈਕ ਤੋਂ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਲਫ਼ਨਾਮੇ ਵਿੱਚ ਕਿਹਾ ਹੈ ਕਿ ਯੂਪੀ ਹਾਥਰਸ ਮਾਮਲੇ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਹੋਣੀ ਚਾਹੀਦੀ ਹੈ।
![ਹਾਥਰਸ ਪੀੜਤ ਦਾ ਰਾਤ ਨੂੰ ਕਿਉਂ ਕੀਤਾ ਗਿਆ ਅੰਤਿਮ ਸੰਸਕਾਰ? ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਇਹ ਕਾਰਨ to avoid large scale violence hathras victim cremated late night up govt tells supreme court ਹਾਥਰਸ ਪੀੜਤ ਦਾ ਰਾਤ ਨੂੰ ਕਿਉਂ ਕੀਤਾ ਗਿਆ ਅੰਤਿਮ ਸੰਸਕਾਰ? ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਇਹ ਕਾਰਨ](https://static.abplive.com/wp-content/uploads/sites/5/2020/04/01204743/Supreme-Court.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਹਾਥਰਸ ਕੇਸ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਕਥਿਤ ਹਿੰਸਾ ਕਾਰਨ ਪੀੜਤ ਦੇ ਸਰੀਰ ਦਾ ਰਾਤ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ। ਯੂਪੀ ਸਰਕਾਰ ਚਾਹੁੰਦੀ ਹੈ ਕਿ ਹਾਥਰਸ ਕੇਸ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ।
ਯੂਪੀ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਕਿਹਾ ਸੀ ਕਿ ਜਾਂਚ ਨੂੰ ਟ੍ਰੈਕ ਤੋਂ ਹੋਠ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯੂਪੀ ਸਰਕਾਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਅਦਾਲਤ ਨੂੰ ਇਸ ਕੇਸ ਦੀ ਸੁਤੰਤਰ ਤੇ ਨਿਰਪੱਖ ਪੜਤਾਲ ਲਈ ਸੀਬੀਆਈ ਜਾਂਚ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।
ਹਾਥਰਸ ਸਮੂਹਿਕ ਬਲਾਤਕਾਰ ਤੇ ਕਤਲ ਕੇਸ ‘ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਕਿਸੇ ਸੇਵਾ ਮੁਕਤ ਜੱਜ ਦੀ ਪ੍ਰਧਾਨਗੀ ਹੇਠ ਜੁਡੀਸ਼ੀਅਲ ਕਮਿਸ਼ਨ ਬਣਾਇਆ ਜਾਵੇ। ਇਸ ਕੇਸ ਨੂੰ ਯੂਪੀ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਵੀ ਇਸ ਪਟੀਸ਼ਨ 'ਚ ਕੀਤੀ ਗਈ ਹੈ।
ਨਵਜੋਤ ਸਿੱਧੂ ਦਾ ਕਾਂਗਰਸ ਤੋਂ ਮੋਹ ਭੰਗ! ਆਖਰ ਕਿਉਂ ਵਿਚਾਲੇ ਹੀ ਛੱਡੀ ਰਾਹੁਲ ਦੀ ਟਰੈਕਟਰ ਰੈਲੀ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)